ਸਰਕਾਰੀ ਸਕੂਲ ਭੁੱਲਰ ਵਿਖੇ ‘ਮੇਰਾ ਯੁਵਾ ਭਾਰਤ’ ਵਲੋਂ ਸੇਵਾ ਪਖਵਾੜਾ ਪ੍ਰੋਗਰਾਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ‘ਮੇਰਾ ਯੁਵਾ ਭਾਰਤ’ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਸੇਵਾ ਪਖਵਾੜਾ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਕੈਂਪਸ ਵਿਚ ਸਫ਼ਾਈ ਮੁਹਿੰਮ ਚਲਾਉਣ ਦੇ ਨਾਲ-ਨਾਲ ਬੂਟੇ ਲਗਾਉਣ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ।
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ‘ਮੇਰਾ ਯੁਵਾ ਭਾਰਤ’ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਸੇਵਾ ਪਖਵਾੜਾ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਕੈਂਪਸ ਵਿਚ ਸਫ਼ਾਈ ਮੁਹਿੰਮ ਚਲਾਉਣ ਦੇ ਨਾਲ-ਨਾਲ ਬੂਟੇ ਲਗਾਉਣ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਮਾਗਮ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਨੇ ਵਿਦਿਆਰਥੀਆਂ ਨੂੰ ਵਿਭਾਗ ਵਲੋਂ ਸਮੇਂ-ਸਮੇਂ ’ਤੇ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ, ਯੁਵਾ ਭਲਾਈ ਸਕੀਮਾਂ ਅਤੇ ਸਮਾਜ ਸੇਵਾ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ‘ਮਾਈ ਭਾਰਤ’ ਪੋਰਟਲ ’ਤੇ ਚੱਲ ਰਹੇ ‘ਵਿਕਸਿਤ ਭਾਰਤ ਯੂਥ ਲੀਡਰ ਡਾਇਲਾਗ ਕੁਇਜ’ ਸੰਬੰਧੀ ਜਾਣੂ ਕਰਵਾਇਆ। ਪ੍ਰਿੰਸੀਪਲ ਪਰਮਜੀਤ ਕੌਰ ਨੇ ਵਿਭਾਗ ਵਲੋਂ ਕਰਵਾਏ ਜਾ ਰਹੇ ਅਜਿਹੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹਾ ਯੂਥ ਅਫ਼ਸਰ ਦਾ ਸਕੂਲ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਰਾਜ ਕੁਮਾਰ, ਸੁਖਦੀਪ ਸਿੰਘ, ਅਮਿਤ ਕੁਮਾਰ, ਸੁਖਵਿੰਦਰ ਸਿੰਘ, ਅਨਿਲ ਕੁਮਾਰ, ਅਮਨਦੀਪ ਕੌਰ, ਮਨਜੀਤ ਕੌਰ, ਮੋਨਿਕਾ ਅਰੋੜਾ, ਅਮਨਪ੍ਰੀਤ ਕੌਰ, ਜਗਜੀਤ ਕੌਰ, ਸ਼ੈਲਜਾ, ਸ਼ਮਿੰਦਰਜੀਤ ਕੌਰ ਅਤੇ ਰਾਜਵਿੰਦਰ ਸਿੰਘ (ਆਫਿਸ ਅਸਿਸਟੈਂਟ) ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।