28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਬਾਜਾਖਾਨਾ, 28 ਸਤੰਬਰ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੇ ਸਹਿਯੋਗ ਨਾਲ ਗੁਪਤਾ ਹਸਪਤਾਲ ਅਤੇ ਟਰੋਮਾ ਸੈਂਟਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਡਾ.

Ad Position 21
No active advertisement
ਅਜੀਤ ਡੈਸਕ 29-09-2026
ਬਾਜਾਖਾਨਾ, 28 ਸਤੰਬਰ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੇ ਸਹਿਯੋਗ ਨਾਲ ਗੁਪਤਾ ਹਸਪਤਾਲ ਅਤੇ ਟਰੋਮਾ ਸੈਂਟਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਡਾ. ਪਾਰੁਲ ਗੁਪਤਾ ਤੇ ਉਨ੍ਹਾਂ ਦੀ ਟੀਮ ਜਸਪ੍ਰੀਤ ਸਿੰਘ, ਮਨਪ੍ਰੀਤ ਕੌਰ, ਮੀਤੂ ਅਹੂਜਾ, ਗੁਰਜੀਤ ਕੌਰ, ਮਨਜਿੰਦਰ ਸਿੰਘ ਨੇ 200 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ। ਲੋੜਵੰਤ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਨੂੰ ਸਫ਼ਲ ਬਣਾਉਣ ਵਿਚ ਨਗਰ ਪੰਚਾਇਤ ਗੋਬਿੰਦਗੜ੍ਹ, ਸਮੂਹ ਨਗਰ ਨਿਵਾਸੀਆਂ ਅਤੇ ਸਰਪੰਚ ਹਰਦੀਪਕ ਸਿੰਘ, ਜਗਦੀਸ਼ ਸਿੰਘ ਦੀਸਾ, ਸਰਦੂਲ ਸਿੰਘ ਦਾ ਪੂਰਨ ਸਹਿਯੋਗ ਰਿਹਾ। ਅੰਤ ਵਿਚ ਡਾ: ਪਾਰੁਲ ਗੁਪਤਾ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੇ ਸਮੂਹ ਸਾਥੀਆਂ ਅਤੇ ਪਿੰਡ ਵਾਸੀਆਂ ਦਾ ਕੈਂਪ ਵਿਚ ਸਹਿਯੋਗ ਲਈ ਧੰਨਵਾਦ ਕੀਤਾ। ਕੈਂਪ ’ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਗਿੱਲ, ਡਾ. ਸ਼ਾਮ ਸਿੰਘ, ਡਾ. ਸੁਖਦੇਵ ਸਿੰਘ, ਡਾ. ਸੁਖਪਾਲ ਸਿੰਘ, ਡਾ. ਵਰਿੰਦਰ ਸਿੰਘ, ਡਾ. ਸਤਵਿੰਦਰ ਸਿੰਘ, ਡਾ. ਸ਼ਿਵਰਾਜ ਸਿੰਘ, ਡਾ. ਗੁਰਜੰਟ ਸਿੰਘ, ਡਾ. ਕੁਲਦੀਪ ਸਿੰਘ ਅਤੇ ਡਾ. ਗੁਰਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਦੀ ਟੱਕਰ ’ਚ 2 ਦੀ ਮੌਤ, ਦੋ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਫਰੀਦਕੋਟ ਨਕਲ ਕਾਂਡ ਦੀ ਜਾਂਚ ਮੁਕੰਮਲ ਕਰਨ ’ਚ ਫਰੀਦਕੋਟ ਪੁਲਿਸ ਅਸਫ਼ਲ
Ad Position 24