28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੁਲਿਸ ਨੇ ਤਿਉਹਾਰਾਂ ਦੇ ਮੱਦੇਨਜ਼ਰ ਐਂਟੀ-ਸਾਬੋਟੇਜ ਤੇ ਡੌਗ ਸਕਾਡ ਟੀਮਾਂ ਨਾਲ ਸਰਚ ਆਪ੍ਰੇਸ਼ਨ ਚਲਾਇਆ

ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਪੁਲਿਸ ਵਲੋਂ ਗੁਰਬੰਸ ਸਿੰਘ ਬੈਸ ਐਸ. ਐਸ.

Ad Position 21
No active advertisement
ਅਜੀਤ ਡੈਸਕ 29-09-2026
ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਪੁਲਿਸ ਵਲੋਂ ਗੁਰਬੰਸ ਸਿੰਘ ਬੈਸ ਐਸ.ਐਸ.ਪੀਓ ਫ਼ਰੀਦਕੋਟ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਸ-ਪਾਸ ਖੇਤਰਾਂ ਵਿਚ ਇਕ ਖਾਸ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕੈਸੋ) ਚਲਾਇਆ ਗਿਆ। ਇਸ ਸਰਚ ਆਪ੍ਰੇਸ਼ਨ ਦੀ ਓਵਰਆਲ ਸੁਪਰਵੀਜਨ ਨਰਿੰਦਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਵਲੋਂ ਕੀਤੀ ਗਈ। ਇਹ ਸਰਚ ਆਪ੍ਰੇਸ਼ਨ ਸੁਭਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵਲੋਂ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿਚ ਐਂਟੀਸਾਬੋਟੇਜ਼ ਚੈੱਕ ਅਤੇ ਡਾਗ ਸਕਾਡ ਦੀ ਸਹਾਇਤਾ ਨਾਲ 3 ਰੇਲਵੇ ਸਟੇਸ਼ਨਾਂ ’ਤੇ ਸ਼ਪੈਸ਼ਲ ਚੈਕਿੰਗ ਕੀਤੀ ਗਈ। ਨਰਿੰਦਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਨੇ ਦੱਸਿਆ ਕਿ ਆਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਤੇ ਸ਼ੱਕੀ ਤੇ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਲਈ ਇਹ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪੁਲਿਸ ਟੀਮਾਂ ਨੂੰ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਵਿਚ ਹਰ ਰੇਲਵੇ ਸਟੇਸ਼ਨ ’ਤੇ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ ਡਰੋਨ ਕੈਮਰਿਆਂ ਰਾਹੀਂ ਹਰ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਚੈਕਿੰਗ ਕੀਤੀ ਗਈ ਅਤੇ ਜੀ.ਆਰ.ਪੀ ਪੁਲਿਸ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ। ਬਿਨਾਂ ਕਿਸੇ ਕਾਰਨ ਦੇ ਰੇਲਵੇ ਸਟੇਸ਼ਨ ਵਿਚ ਘੁੰਮਣ ਵਾਲੇ ਲੋਕਾਂ ਦੀ ਵੀ ਪੂਰੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਪਾਰਕਿੰਗਾਂ ਵਿਚ ਖੜ੍ਹੇ ਵਾਹਨਾਂ ਦੀ ਵੀ ‘ਵਾਹਨ ਐਪ’ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ 100 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਤੇ ਇਸ ਦੌਰਾਨ ਆਮ ਪਬਲਿਕ ਨੂੰ ਘੱਟ ਤੋਂ ਘੱਟ ਅਸੁਵਿਧਾ ਪਹੁੰਚਾਈ ਗਈ। ਇਸ ਆਪ੍ਰੇਸ਼ਨ ਦੌਰਾਨ ਕੁੱਲ 85 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਤੇ ਇਸ ਦੇ ਨਾਲ ਹੀ ਬੱਸ ਸਟੈਡਾਂ ਦੀ ਪਾਰਕਿੰਗ ਅਤੇ ਆਸ-ਪਾਸ ਖੜੇ ਕੁੱਲ 49 ਵਾਹਨਾਂ ਦੀ, ਵਾਹਨ ਐਪ ਦੀ ਸਹਾਇਤਾ ਨਾਲ ਜਾਂਚ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਅਗਲੀ ਖ਼ਬਰ ਬੁਰਜ ਹਰੀਕਾ ਤੋਂ ਦੂਸਰੀਆਂ ਪਾਰਟੀਆਂ ਛੱਡ ਕੇ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Ad Position 24