28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਐੱਡ.

Ad Position 21
No active advertisement
ਅਜੀਤ ਡੈਸਕ 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐੱਡ. ਸੈਸ਼ਨ 2025-27 ਦੇ ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਨਤੀਜੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਪਹਿਲੇ ਤਿੰਨੇ ਸਥਾਨ ਹਾਸਿਲ ਕੀਤੇ। ਨਤੀਜੇ ਅਨੁਸਾਰ ਸ਼ਾਇਨਾ ਪੁੱਤਰੀ ਰਾਕੇਸ਼ ਗਿਰਧਰ ਨੇ 450 ਵਿਚੋਂ 374 ਅੰਕ ਪ੍ਰਾਪਤ ਕਰਕੇ ਪਹਿਲਾ, ਮਾਨਸੀ ਪੁੱਤਰੀ ਗੁਰਜਿੰਦਰ ਸਿੰਘ ਨੇ 372 ਅੰਕ ਪ੍ਰਾਪਤ ਕਰਕੇ ਦੂਜਾ ਤੇ ਨਵਜੋਤ ਕੌਰ ਗਿੱਲ ਨੇ 369 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਜਮਾਤ ਦੇ ਸਮੂਹ ਵਿਦਿਆਰਥੀਆਂ ਨੇ ਪ੍ਰੀਖਿਆ ਪਹਿਲੇ ਦਰਜੇ ਵਿਚ ਪਾਸ ਕੀਤੀ, ਜਿਸ ’ਤੇ ਕਾਲਜ ਪ੍ਰਬੰਧਕਾਂ, ਪ੍ਰਿੰਸੀਪਲ ਤੇ ਸਟਾਫ਼ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਸਰਵਪਾਲ ਸਿੰਘ ਰਾਣਾ ਬਾਵਾ ਤੇ ਜਨਰਲ ਸਕੱਤਰ ਸੁਖਪਾਲ ਸਿੰਘ ਬਾਵਾ ਸਮੇਤ ਮੈਨੇਜਮੈਂਟ ਮੈਂਬਰਾਂ ਜਸਪਾਲ ਸਿੰਘ, ਅਮਨਦੀਪ ਸਿੰਘ ਬਿੰਨੀ ਤੇ ਹਰਚਰਨ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਕਵਿਤਾ ਨੇ ਇਸ ਸਫ਼ਲਤਾ ਦਾ ਸਿਹਰਾ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਨੂੰ ਦਿੰਦਿਆਂ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਬੀ.ਐਨ.ਐਸ. ਰੁਚਿਕਾ ਖੁਰਾਣਾ, ਵਾਈਸ ਪ੍ਰਿੰਸੀਪਲ ਡੀ.ਐਲ.ਐਡ. ਸਵਾਤੀ, ਜਸਵਿੰਦਰ ਸਿੰਘ, ਲਾਇਬ੍ਰੇਰੀਅਨ ਹਰਜੀਤ ਕੌਰ, ਸੁਪਰਡੈਂਟ ਸੁਖਚੈਨ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਗਿੱਦੜਬਾਹਾ ਦੀ ਮੀਟਿੰਗ ਅਗਲੀ ਖ਼ਬਰ ਨਾਮ ਸਿਮਰਨ ਅਭਿਆਸ ਸਮਾਗਮ ਦਾ ਪੰਜਵਾਂ ਸਾਲਾਨਾ ਸ਼ੁਕਰਾਨਾ ਪ੍ਰੋਗਰਾਮ ਕਰਵਾਇਆ
Ad Position 24