28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਗਿੱਦੜਬਾਹਾ ਦੀ ਮੀਟਿੰਗ

ਗਿੱਦੜਬਾਹਾ, 28 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ’ਤੇ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਡੀ. ਸੀ.

Ad Position 21
No active advertisement
ਅਜੀਤ ਡੈਸਕ 29-09-2026
ਗਿੱਦੜਬਾਹਾ, 28 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ’ਤੇ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਸੀ. ਦਫ਼ਤਰ ਦੇ ਕੀਤੇ ਜਾਣ ਵਾਲੇ ਘਿਰਾਓ ਦੀ ਤਿਆਰੀ ਲਈ ਗਿੱਦੜਬਾਹਾ ਬਲਾਕ ਦੀ ਸਮੁੱਚੀ ਟੀਮ ਵਲੋਂ ਲਾਮਬੰਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ, ਰੈਲੀਆਂ ਤੇ ਮੋਟਰਸਾਈਕਲ ਝੰਡਾ ਮਾਰਚ ਕਰਵਾਉਣ ਸੰਬੰਧੀ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਸੂਬਾ ਟੀਮ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕਿਸਾਨੀ ਮੰਗਾਂ ਸੰਬੰਧੀ ਮੀਟਿੰਗ ਕੀਤੀ ਗਈ ਸੀ ਪਰ ਇਹ ਮੀਟਿੰਗ ਬੇਸਿੱਟਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ 5 ਅਕਤੂਬਰ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਡੀ.ਸੀ. ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਰਾਹੀਂ ਕੇਂਦਰ ਸਰਕਾਰ ਦੀਆਂ ਨੀਤੀਆਂ, ਭਾਰਤ-ਅਮਰੀਕਾ ਵਪਾਰਕ ਸਮਝੌਤੇ, ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤੇ ਨਿੱਜੀਕਰਨ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬਲਾਕ ਗਿੱਦੜਬਾਹਾ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਹਰਮੰਦਰ ਸਿੰਘ, ਭੋਲਾ ਸਿੰਘ ਬੁੱਟਰ ਸ਼ਰੀਂਹ, ਅੰਗਰੇਜ਼ ਸਿੰਘ ਫ਼ੌਜੀ, ਬਿੱਟੂ ਮੱਲਣ, ਜਗਰਾਜ ਸਿੰਘ, ਸੁਖਨਾ ਅਬਲੂ, ਇਕਬਾਲ ਸਿੰਘ, ਕੁੰਦਨ ਸਿੰਘ ਬੁੱਟਰ ਬਖੂਹਾ, ਸੁਖਦੇਵ ਸਿੰਘ ਖੂੰਨਣ ਖੁਰਦ, ਮਿੱਠਾ ਲਾਲ, ਨਾਹਰ ਸਿੰਘ ਦੌਲਾ, ਜਗਸੀਰ ਸਿੰਘ ਘਾਲੀ, ਖ਼ਾਲਸਾ ਸਿੰਘ ਕੋਟਲੀ, ਸਾਧੂ ਸਿੰਘ ਛੱਤਿਆਣਾ, ਜਗਰੂਪ ਸਿੰਘ ਗੂੜ੍ਹੀ ਸੰਘਰ ਤੇ ਗੁਰਚਰਨ ਸਿੰਘ ਬਬਾਣੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਦੀ ਨਿਰਾਸ਼ਾ ਦਾ ਨਤੀਜਾ-ਭੰਗੇਵਾਲਾ ਅਗਲੀ ਖ਼ਬਰ ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24