28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵਲੋਂ ਸਨਮਾਨਿਤ ਕੀਤੇ ਗਏ ਹੋਣਹਾਰ ਵਿਦਿਆਰਥੀਆਂ ਨਾਲ ਅਹੁਦੇਦਾਰ ਅਤੇ ਮੈਂਬਰ। ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਨੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵਲੋਂ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਵਾਨ ਬੁਲਾਰਿਆਂ ਵਲੋਂ ਭਾਈ ਲਾਲੋ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਕਿਰਤ ਦੇ ਸਿਧਾਂਤ ਬਾਰੇ ਚਾਨਣਾ ਪਾਇਆ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵਲੋਂ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਵਾਨ ਬੁਲਾਰਿਆਂ ਵਲੋਂ ਭਾਈ ਲਾਲੋ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਕਿਰਤ ਦੇ ਸਿਧਾਂਤ ਬਾਰੇ ਚਾਨਣਾ ਪਾਇਆ ਗਿਆ। ਸਮਾਗਮ ਦੌਰਾਨ ਰਾਮਗੜ੍ਹੀਆ ਭਾਈਚਾਰੇ ਦੇ ਪੜ੍ਹਾਈ ਅਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ 51 ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਪੰਜਾਬ ਦੇ ਚੇਅਰਮੈਨ ਸਤਪਾਲ ਸਿੰਘ ਸੋਖੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਫਾਊਂਡੇਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਵਲੋਂ ਸੰਗਤ ਨੂੰ ਜੀ ਆਇਆਂ ਆਖ ਕੇ ਕੀਤੀ ਗਈ। ਇਸ ਉਪਰੰਤ ਮਾਸਟਰ ਮੱਘਰ ਸਿੰਘ, ਬਲਵੰਤ ਸਿੰਘ ਸੇਖ ਅਤੇ ਮਾਸਟਰ ਰਜਿੰਦਰ ਸਿੰਘ ਨੇ ਭਾਈ ਲਾਲੋ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਰਾਜਿੰਦਰ ਸਿੰਘ ਸੋਹਣੇਵਾਲਾ ਨੇ ਭਾਈਚਾਰਕ ਏਕਤਾ ’ਤੇ ਜ਼ੋਰ ਦਿੰਦਿਆਂ ਸਮੁੱਚੇ ਭਾਈਚਾਰੇ ਨੂੰ ਆਪਸੀ ਮਿਲਵਰਤਣ ਤੇ ਇਕਜੁੱਟਤਾ ਨਾਲ ਰਹਿਣ ਦੀ ਅਪੀਲ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਦਰਸ਼ਨ ਸਿੰਘ ਮਹਿਲ ਨੇ ਨਿਭਾਈ। ਸਮਾਗਮ ਦੇ ਅੰਤ ਵਿਚ ਫਾਊਂਡੇਸ਼ਨ ਦੇ ਕਨਵੀਨਰ ਸ਼ਮਿੰਦਰ ਸਿੰਘ ਚਾਨਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੜ੍ਹਾਈ ਤੇ ਖੇਡਾਂ ਵਿਚ ਮਿਹਨਤ ਕਰ ਰਹੇ ਬੱਚੇ ਹੀ ਅਸਲ ਵਿਚ ਭਾਈ ਲਾਲੋ ਦੇ ਵਾਰਿਸ ਹਨ। ਸਤਪਾਲ ਸਿੰਘ ਸੋਖੀ ਨੇ ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਵਲੋਂ ਭਾਈਚਾਰੇ ਨੂੰ ਦਿੱਤੀਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਅਤੇ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਲੋਟੇ ਚੇਅਰਮੈਨ, ਬਲਵਿੰਦਰ ਸਿੰਘ ਖੋਖਰ ਜਥੇਬੰਦਕ ਸਕੱਤਰ, ਬਲਦੇਵ ਸਿੰਘ ਕਾਉਣੀ ਸੂਬਾ ਮੀਤ ਪ੍ਰਧਾਨ ਪਛੜਿਆ ਵਰਗ ਮੋਰਚਾ, ਜਸਵਿੰਦਰ ਸਿੰਘ ਬਲਮਗੜ੍ਹ, ਜਸਵਿੰਦਰ ਸਿੰਘ ਮਣਕੂ, ਜਗਜੀਤ ਸਿੰਘ ਖ਼ਾਲਸਾ, ਅਵਤਾਰ ਸਿੰਘ ਕਲਸੀ, ਹਰਦੇਵ ਸਿੰਘ, ਜੁਗਰਾਜ ਸਿੰਘ, ਗੁਰਮੰਦਰ ਸਿੰਘ, ਇਕਬਾਲ ਸਿੰਘ, ਹਰਦੇਵ ਸਿੰਘ ਜਿੰਮੀ, ਚਮਕੌਰ ਸਿੰਘ, ਹਰਜਿੰਦਰ ਸਿੰਘ ਦੋਦਾ, ਗੁਰਾਂਦਿੱਤਾ ਸਿੰਘ, ਲਵਲੀ ਅਕਾਲਗੜ੍ਹ, ਦਰਸ਼ਨ ਸਿੰਘ ਅਕਾਲਗੜ੍ਹ, ਸੁਰਜੀਤ ਸਿੰਘ, ਬਲਵਿੰਦਰ ਸਿੰਘ ਬਰੀਵਾਲਾ, ਬਲਦੇਵ ਸਿੰਘ ਗੋਨਿਆਣਾ, ਗੁਰਦੇਵ ਸਿੰਘ ਕਾਉਣੀ, ਮੰਦਰ ਸਿੰਘ ਦਿੱਲੀ ਵਾਲੇ, ਜਸਵੀਰ ਸਿੰਘ, ਜਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਆਰੇਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਮਿੰਦਰਪਾਲ ਸਿੰਘ ਸੰਧੂ ਦਾ ਦਿਹਾਂਤ ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ
Ad Position 24