28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅਥਲੈਟਿਕ ਮੁਕਾਬਲਿਆਂ ਵਿਚ ਸੇਂਟ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਇਨਾਮ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਕਰਨਬੀਰ ਸਿੰਘ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ, ਗੁਰਮਨਦੀਪ ਬਰਾੜ ਨੇ 800 ਮੀਟਰ ਦੌੜ ਵਿਚ ਤੀਜਾ ਸਥਾਨ, ਰਮਨਦੀਪ ਸਿੰਘ ਨੇ ਲੰਬੀ ਛਾਲ ਵਿਚ ਤੀਜਾ ਸਥਾਨ, ਤੀਰਥ ਸਿੰਘ ਨੇ 100 ਮੀਟਰ ਦੌੜ ਵਿਚ ਤੀਜਾ ਸਥਾਨ ਤੇ ਲਵਦੀਪ ਸਿੰਘ ਨੇ 200 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਅਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਕਰਨਬੀਰ ਸਿੰਘ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ, ਗੁਰਮਨਦੀਪ ਬਰਾੜ ਨੇ 800 ਮੀਟਰ ਦੌੜ ਵਿਚ ਤੀਜਾ ਸਥਾਨ, ਰਮਨਦੀਪ ਸਿੰਘ ਨੇ ਲੰਬੀ ਛਾਲ ਵਿਚ ਤੀਜਾ ਸਥਾਨ, ਤੀਰਥ ਸਿੰਘ ਨੇ 100 ਮੀਟਰ ਦੌੜ ਵਿਚ ਤੀਜਾ ਸਥਾਨ ਤੇ ਲਵਦੀਪ ਸਿੰਘ ਨੇ 200 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-14 ਹਾਈ ਜੰਪ ਮੁਕਾਬਲੇ ਵਿਚ ਲਵਦੀਪ ਸਿੰਘ ਨੇ ਪਹਿਲਾ ਤੇ ਰਮਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਹਾਈ ਜੰਪ ਮੁਕਾਬਲੇ ਵਿਚ ਗੁਰਮਨਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੀ ਡਾਇਰੈਕਟਰ ਪਰਮਜੀਤ ਕੌਰ ਬਰਾੜ, ਚੇਅਰਮੈਨ ਸੂਰਜ ਸਿੰਘ ਬਰਾੜ ਤੇ ਪ੍ਰਿੰਸੀਪਲ ਜੋਗਿੰਦਰ ਤਨੇਜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਲੋਟ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜੀਵਨ ਸੰਬੰਧੀ ਦਸਤਾਵੇਜ਼ੀ ਫ਼ਿਲਮ ਵਿਖਾਈ
Ad Position 24