30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜੈਤੋ ’ਚ ਨੌਜਵਾਨਾਂ ਵਲੋਂ ਨਾਜਾਇਜ਼ ਅਸਲ੍ਹੇ ਦੀ ਵਰਤੋਂ ਨਾਲ ਦਹਿਸ਼ਤ ਦਾ ਮਾਹੌਲ

ਜੈਤੋ, 29 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਸ਼ਹਿਰ ਵਿਚ ਨਾਜਾਇਜ਼ ਅਸਲੇ ਦੀ ਵਰਤੋਂ ਨਾਲ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਬਣਦਾ ਜਾ ਰਿਹਾ ਹੈ। ਖ਼ਾਸ ਤੌਰ ’ਤੇ ਅੰਬੇਡਕਰ ਨਗਰ ਇਲਾਕੇ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਗ਼ੈਰ ਕਾਨੂੰਨੀ ਹਥਿਆਰਾਂ ਦੀ ਵਰਤੋਂ ਨਾਲ ਵਾਪਰੀਆਂ ਦੋ ਘਟਨਾਵਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਬੰਧੀ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

Ad Position 21
No active advertisement
ਸ੍ਰੀਮਤੀ ਸਰੋਜ ਰਾਣੀ। 30-09-2026
ਜੈਤੋ, 29 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਸ਼ਹਿਰ ਵਿਚ ਨਾਜਾਇਜ਼ ਅਸਲੇ ਦੀ ਵਰਤੋਂ ਨਾਲ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਬਣਦਾ ਜਾ ਰਿਹਾ ਹੈ। ਖ਼ਾਸ ਤੌਰ ’ਤੇ ਅੰਬੇਡਕਰ ਨਗਰ ਇਲਾਕੇ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਗ਼ੈਰ ਕਾਨੂੰਨੀ ਹਥਿਆਰਾਂ ਦੀ ਵਰਤੋਂ ਨਾਲ ਵਾਪਰੀਆਂ ਦੋ ਘਟਨਾਵਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸਬੰਧੀ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਮੁਤਾਬਿਕ ਬੀਤੇ ਦਿਨ ਅੰਬੇਡਕਰ ਨਗਰ ਜੈਤੋ ਵਿਖੇ 30 ਸਾਲਾ ਨੌਜਵਾਨ ਵਲੋਂ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਵਰਤਿਆ ਗਿਆ ਪਿਸਤੌਲ ਗ਼ੈਰਕਾਨੂੰਨੀ ਸੀ। ਇਸੇ ਤਰ੍ਹਾਂ ਕੁਝ ਦਿਨ ਪਹਿਲਾਂ ਅੰਬੇਡਕਰ ਨਗਰ ਵਿਚ ਇਕ ਨੌਜਵਾਨ ’ਤੇ ਹੋਏ ਹਮਲੇ ਦੌਰਾਨ ਵੀ ਪਿਸਤੌਲ ਦੀ ਵਰਤੋਂ ਕੀਤੀ ਗਈ ਸੀ। ਪੁਲਿਸ ਜਾਂਚ ਦੌਰਾਨ ਉਕਤ ਹਥਿਆਰ ਵੀ ਗ਼ੈਰ ਕਾਨੂੰਨੀ ਹੋਣ ਦੀ ਗੱਲ ਸਾਹਮਣੇ ਆਈ ਸੀ। ਸ਼ਹਿਰ ’ਚ ਲਗਾਤਾਰ ਸਾਹਮਣੇ ਆ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਇਲਾਕਾ ਵਾਸੀਆਂ ਵਿਚ ਇਹ ਚਿੰਤਾ ਪਾਈ ਜਾ ਰਹੀ ਹੈ ਕਿ ਗ਼ੈਰਕਾਨੂੰਨੀ ਹਥਿਆਰ ਆਮ ਲੋਕਾਂ ਤੱਕ ਕਿਵੇਂ ਪਹੁੰਚ ਰਹੇ ਹਨ। ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਅਤੇ ਗ਼ੈਰਕਾਨੂੰਨੀ ਅਸਲਾ ਰੱਖਣ ਵਾਲਿਆਂ ਖ਼ਿਲਾਫ਼ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੇ ਜਾਣ ਦੀ ਲੋੜ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੈਤੋ ’ਚ ਨੌਜਵਾਨਾਂ ਵਿਚ ਗ਼ੈਰਕਾਨੂੰਨੀ ਅਸਲੇ ਵੱਲ ਵੱਧ ਰਿਹਾ ਰੁਝਾਨ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿਸਤੌਲ ਨਾਲ ਗੋਲੀ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ
Ad Position 24