30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਿਸਤੌਲ ਨਾਲ ਗੋਲੀ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਜੈਤੋ, 29 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਅੰਬੇਡਕਰ ਨਗਰ ਜੈਤੋ ਵਿਖੇ ਇਕ 30 ਸਾਲਾ ਨੌਜਵਾਨ ਵਲੋਂ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਰੇਸ਼ ਕੁਮਾਰ (ਕਾਕੂ) ਪੁੱਤਰ ਕ੍ਰਿਸ਼ਨ ਕੁਮਾਰ ਪੇਂਟਰ ਜੋ ਕਿੱਤੇ ਵਜੋਂ ਫ਼ੋਟੋਗ੍ਰਾਫ਼ੀ ਨਾਲ ਸਬੰਧਿਤ ਕੰਮ ਕਰਦਾ ਸੀ।

Ad Position 21
No active advertisement
ਅਜੀਤ ਡੈਸਕ 30-09-2026
ਜੈਤੋ, 29 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਅੰਬੇਡਕਰ ਨਗਰ ਜੈਤੋ ਵਿਖੇ ਇਕ 30 ਸਾਲਾ ਨੌਜਵਾਨ ਵਲੋਂ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਰੇਸ਼ ਕੁਮਾਰ (ਕਾਕੂ) ਪੁੱਤਰ ਕ੍ਰਿਸ਼ਨ ਕੁਮਾਰ ਪੇਂਟਰ ਜੋ ਕਿੱਤੇ ਵਜੋਂ ਫ਼ੋਟੋਗ੍ਰਾਫ਼ੀ ਨਾਲ ਸਬੰਧਿਤ ਕੰਮ ਕਰਦਾ ਸੀ। ਇਸ ਮਾਮਲੇ ਨਾਲ ਸਬੰਧਿਤ ਥਾਣਾ ਜੈਤੋ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਨੀਸ਼ ਕੁਮਾਰ ਨੂੰ ਸ਼ੱਕ ਸੀ ਕਿ ਸੁਰੇਸ਼ ਕੁਮਾਰ ਦੀ ਉਸ ਦੀ ਰਿਸ਼ਤੇਦਾਰੀ ਵਿਚ ਭੈਣ ਨਾਲ ਗੱਲਬਾਤ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਮਨੀਸ਼ ਕੁਮਾਰ ਨੇ ਆਪਣੇ ਸਾਥੀਆਂ ਲੱਕੀ ਅਤੇ ਵਿਸ਼ਾਲ ਨਾਲ ਮਿਲ ਕੇ ਐਤਵਾਰ ਨੂੰ ਸੁਰੇਸ਼ ਕੁਮਾਰ ਦੀ ਕੁੱਟਮਾਰ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਕੁੱਟਮਾਰ ਤੋਂ ਬਾਅਦ ਸੁਰੇਸ਼ ਕੁਮਾਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਰਾਤ ਸਮੇਂ ਉਹ ਆਪਣੇ ਘਰ ਦੀ ਛੱਤ ’ਤੇ ਗਿਆ, ਜਿੱਥੇ ਉਸ ਨੇ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਗੰਭੀਰ ਜ਼ਖ਼ਮੀ ਹਾਲਤ ਵਿਚ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨਰੇਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਜੈਤੋ ਦੀ ਪੁਲਿਸ ਨੇ ਮਨੀਸ਼ ਕੁਮਾਰ, ਲੱਕੀ ਅਤੇ ਵਿਸ਼ਾਲ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਜੈਤੋ ਦੇ ਐਸ.ਐਚ.ਓ. ਇੰਸਪੈਕਟਰ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਾਅਲੀ ਦਸਤਾਵੇਜ਼ਾਂ ’ਤੇ ਕੰਬਾਈਨ ਵੇਚਣ ਤੇ 10 ਲੱਖ ਦੀ ਠੱਗੀ ਦੇ ਦੋਸ਼ਾਂ ਤਹਿਤ ਤਿੰਨ ਔਰਤਾਂ ਖ਼ਿਲਾਫ਼ ਮਾਮਲਾ ਦਰਜ, ਇਕ ਗਿ੍ਫ਼ਤ... ਅਗਲੀ ਖ਼ਬਰ ਜੈਤੋ ’ਚ ਨੌਜਵਾਨਾਂ ਵਲੋਂ ਨਾਜਾਇਜ਼ ਅਸਲ੍ਹੇ ਦੀ ਵਰਤੋਂ ਨਾਲ ਦਹਿਸ਼ਤ ਦਾ ਮਾਹੌਲ
Ad Position 24