30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਕੋਟਕਪੂਰਾ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 119ਵੇਂ ਜਨਮ ਦਿਨ ਮੌਕੇ ਭਾਈ ਕਿਸ਼ਨ ਸਿੰਘ ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।

Ad Position 21
No active advertisement
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੇ ਮੈਂਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਂਦੇ ਹੋਏ। ਤਸਵੀਰ : ਆਰ.ਐਸ.ਧੁੰਨਾ 30-09-2026
ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਕੋਟਕਪੂਰਾ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 119ਵੇਂ ਜਨਮ ਦਿਨ ਮੌਕੇ ਭਾਈ ਕਿਸ਼ਨ ਸਿੰਘ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸੁਸਾਇਟੀ ਦੇ ਆਗੂ ਕੁਲਵੰਤ ਸਿੰਘ ਚਾਨੀ, ਪ੍ਰੇਮ ਚਾਵਲਾ, ਪ੍ਰੋ. ਹਰਬੰਸ ਸਿੰਘ ਪਦਮ, ਸੋਮ ਨਾਥ ਅਰੋੜਾ, ਗੁਰਚਰਨ ਸਿੰਘ ਮਾਨ ਅਤੇ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਸੁਸਾਇਟੀ ਵਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਵਲੋਂ ਆਜ਼ਾਦੀ ਸੰਗਰਾਮ ਵਿਚ ਪਾਏ ਗਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕਰਦੇ ਹੋਏ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਸਕੂਲ ਦੇ ਪਿ੍ਰੰਸੀਪਲ ਰਾਜੇਸ਼ ਕੁਮਾਰ ਸ਼ਰਮਾ ਨੇ ਸਮੂਹ ਹਾਜ਼ਰੀਨ ਦਾ ਸਵਾਗਤ ਕਰਦੇ ਹੋਏ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਲੋਂ ਪਿਛਲੇ 10 ਸਾਲਾਂ ਤੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਦੀ ਗੁਲਾਮੀ ਤੋਂ ਮੁਕਤੀ ਪ੍ਰਾਪਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਮੰਚ ਸੰਚਾਲਨ ਸਕੂਲ ਦੇ ਕੰਪਿਊਟਰ ਅਧਿਆਪਕ ਵਨੀਸ ਮੌਂਗਾ ਨੇ ਕੀਤਾ। ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਸਮਾਗਮ ਦੀ ਸਫ਼ਲਤਾ ਲਈ ਪਵਨਦੀਪ ਕੌਰ ਅਧਿਆਪਕਾ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ, ਬੇਅੰਤ ਕੌਰ ਸੇਵਾ ਮੁਕਤ ਅਧਿਆਪਕਾ ਸੰਧਵਾਂ ਅਤੇ ਸੰਤੋਸ਼ ਕੌਰ ਸ਼ਰਮਾ ਸੇਵਾ ਮੁਕਤ ਅਧਿਆਪਕਾ ਨੇ ਸੁਸਾਇਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵਿੱਤੀ ਸਹਾਇਤਾ ਦਿੱਤੀ। ਇਸ ਮੌਕੇ ਸੁਸਾਇਟੀ ਦੇ ਮੈਂਬਰ ਮਦਨ ਲਾਲ ਸ਼ਰਮਾ ਸੰਧਵਾਂ, ਵਿਨੋਦ ਕੁਮਾਰ ਧਵਨ ਲੈਕਚਰਾਰ, ਦੀਪਕ ਆਹੂਜਾ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਜੰਡ ਸਾਹਿਬ ਦੇ 10 ਵਿਦਿਆਰਥੀਆਂ ਨੇ ਅੰਮ੍ਰਿਤਪਾਨ ਕੀਤਾ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ
Ad Position 24