30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੰਜਾਬ ਦੇ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੀ ਹੱਕ : ਦਲਬੀਰ ਸਿੰਘ ਸਿੱਧੂਪੁਰ

ਸਾਦਿਕ, 29 ਸਤੰਬਰ (ਆਰ. ਐਸ.

Ad Position 21
No active advertisement
ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਜਗਜੀਤ ਸਿੰਘ ਹਨੀ ਫ਼ੱਤਣਵਾਲਾ। ਅਜੀਤ ਤਸਵੀਰ 30-09-2026
ਸਾਦਿਕ, 29 ਸਤੰਬਰ (ਆਰ.ਐਸ.ਧੁੰਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਗਏ ਧਰਨੇ ਵਿਚ ਸਰਕਾਰ ਦੁਆਰਾ ਮੰਨੀਆਂ ਗਈਆਂ ਮੰਗਾਂ ਨੂੰ ਜੇਕਰ ਤੁਰੰਤ ਪ੍ਰਭਾਵ ਨਾਲ ਲਾਗੂ ਨਾ ਕੀਤਾ ਗਿਆ ਤਾਂ 7 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਮੀਟਿੰਗ ਵਿਚ ਸਖ਼ਤ ਫ਼ੈਸਲਾ ਲਿਆ ਜਾਵੇਗਾ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੇ ਪ੍ਰਧਾਨ ਦਲਬੀਰ ਸਿੰਘ ਸਿੱਧੂਪੁਰ ਨੇ ਨੇੜਲੇ ਪਿੰਡ ਸੰਗਰਾਹੂਰ ਵਿਖੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗਮਦੂਰ ਸਿੰਘ ਸੰਗਰਾਹੂਰ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਉਹ ਇੱਥੇ ਗਮਦੂਰ ਸਿੰਘ ਦੇ ਭਰਾਤਾ ਬਾਈ ਗੁਰਨੇਕ ਸਿੰਘ ਬਰਾੜ ਦੀ ਹੋਈ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਏ ਸਨ। ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਜੋ ਵੀ ਅਹਿਮ ਮੁੱਦੇ ਹਨ ਨੂੰ ਪੂਰਾ ਕਰਵਾਉਣ ਲਈ ਕਰੜਾ ਸੰਘਰਸ਼ ਲੜਿਆ ਜਾਵੇਗਾ ਤਾਂ ਜੋ ਡੁੱਬ ਰਹੀ ਕਿਸਾਨੀ ਨੂੰ ਮੁੜ ਪੈਰਾਂ ਸਿਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਤੋਂ ਪੰਜਾਬ ਨੂੰ ਵਾਂਝਾ ਕਰ ਦਿੱਤਾ ਗਿਆ ਹੈ ਜੋ ਚਿੰਤਾ ਵਾਲੀ ਗੱਲ ਹੈ। ਇਸ ਮੌਕੇ ਬੋਘ ਸਿੰਘ ਮਾਨਸਾ ਜਨਰਲ ਸਕੱਤਰ ਪੰਜਾਬ, ਜੋਰਾਵਰ ਸਿੰਘ ਬਲਬੇੜਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਗੁਰਮੀਤ ਸਿੰਘ ਰੁੜਕੀ ਜ਼ਿਲ੍ਹਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ, ਦਲਬੀਰ ਸਿੰਘ ਬਲਾਕ ਪ੍ਰਧਾਨ ਸਰਹਿੰਦ, ਬੇਅੰਤ ਸਿੰਘ ਸਕੱਤਰ ਪੰਜਾਬ, ਰਾਮ ਸਿੰਘ ਰਾਮਾਂ ਜ਼ਿਲ੍ਹਾ ਜਨਰਲ ਸਕੱਤਰ ਬਠਿੰਡਾ, ਲਖਵਿੰਦਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਡਿਪਟੀ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਫ਼ਰੀਦਕੋਟ, ਜਸਵਿੰਦਰ ਸਿੰਘ ਸੰਗਰਾਹੂਰ, ਹਰਜੀਤ ਸਿੰਘ ਝੋਕ ਸਰਕਾਰੀ ਬਲਾਕ ਪ੍ਰਧਾਨ, ਸਿਕੰਦਰ ਸਿੰਘ ਰੋਮਾਣਾ, ਗੁਰਜੰਟ ਸਿੰਘ ਸਾਦਿਕ, ਮਲਕੀਤ ਸਿੰਘ ਗੋਲੇਵਾਲਾ, ਜੀਤ ਸਿੰਘ ਗੋਲੇਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਸ਼ਾਕਯ ਮਹਾਂਸਭਾ ਫ਼ਰੀਦਕੋਟ ਜ਼ਿਲ੍ਹਾ ਇਕਾਈ ਦਾ ਗਠਨ ਅਗਲੀ ਖ਼ਬਰ ਬਾਜਾਖਾਨਾ ਪੁਲਿਸ ਸਾਂਝ ਕੇਂਦਰ ਨੇ ਗੁੰਮ ਹੋਏ 7 ਮੋਬਾਈਲ ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ
Ad Position 24