29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਰਕਾਰੀ ਕਾਲਜ ਵਿਖੇ ‘ਕਲਾਸ ਰੂਮ ਤੋਂ ਕਰੀਅਰ ਤੱਕ’ ਵਿਸ਼ੇ ’ਤੇ ਲੈਕਚਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਹੇਠ ਕਾਮਰਸ, ਮੈਨੇਜਮੈਂਟ ਤੇ ਪਲੇਸਮੈਂਟ ਸੈਲ ਵਲੋਂ ਵਿਦਿਆਰਥੀਆਂ ਨੂੰ ਕੈਰੀਅਰ ਸੰਬੰਧੀ ਜਾਣਕਾਰੀ ਦੇਣ ਲਈ ‘ਕਲਾਸ ਰੂਮ ਤੋਂ ਕੈਰੀਅਰ ਤੱਕ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਸੀ.

Ad Position 21
No active advertisement
ਅਜੀਤ ਡੈਸਕ 30-09-2026
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਹੇਠ ਕਾਮਰਸ, ਮੈਨੇਜਮੈਂਟ ਤੇ ਪਲੇਸਮੈਂਟ ਸੈਲ ਵਲੋਂ ਵਿਦਿਆਰਥੀਆਂ ਨੂੰ ਕੈਰੀਅਰ ਸੰਬੰਧੀ ਜਾਣਕਾਰੀ ਦੇਣ ਲਈ ‘ਕਲਾਸ ਰੂਮ ਤੋਂ ਕੈਰੀਅਰ ਤੱਕ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਸੀ.ਏ. ਅਨਮੋਲ ਜੁਨੇਜਾ ਨੇ ਸ਼ਿਰਕਤ ਕੀਤੀ। ਲੈਕਚਰ ਦੌਰਾਨ ਸੀ.ਏ. ਅਨਮੋਲ ਜੁਨੇਜਾ ਨੇ ਵਿਦਿਆਰਥੀਆਂ ਨੂੰ ਕਲਾਸ ਰੂਮ ਦੀ ਪੜ੍ਹਾਈ ਨੂੰ ਵਿਹਾਰਕ ਕੈਰੀਅਰ ਨਾਲ ਜੋੜਨ, ਐਨ.ਸੀ.ਐਸ. ਪੋਰਟਲ ’ਤੇ ਰਜਿਸਟ੍ਰੇਸ਼ਨ, ਇੰਟਰਵਿਊ ਸਕਿੱਲਜ਼ ਅਤੇ ਕਾਮਰਸ ਖੇਤਰ ਵਿਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਦੇ ਨਾਲ-ਨਾਲ ਕੈਰੀਅਰ ਸੰਬੰਧੀ ਸਹੀ ਯੋਜਨਾਬੰਦੀ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਮੰਜੂ ਕਪੂਰ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ ਤੇ ਸਮਰਥਾਵਾਂ ਅਨੁਸਾਰ ਕੈਰੀਅਰ ਦੀ ਚੋਣ ਕਰਨ ਵਿਚ ਸਹਾਇਤਾ ਕਰਦੇ ਹਨ। ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਗਿਸ਼ੂ ਨੇ ਕੀਤਾ। ਇਸ ਮੌਕੇ ਪ੍ਰੋ. ਈਸ਼ਾ ਜੁਨੇਜਾ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਦਮਨਪ੍ਰੀਤ ਸਿੱਧੂ, ਪ੍ਰੋ. ਪਰਮਿੰਦਰ ਕੌਰ ਅਤੇ ਪ੍ਰੋ. ਕਰਮਜੀਤ ਕੌਰ ਸਮੇਤ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਗੋਨਿਆਣਾ ਸਕੂਲ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24