30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕੌਂਸਲਰ ਗੁਰਚਰਨ ਸਿੰਘ ਐਸ.ਸੀ. ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ

ਜੈਤੋ, 30 ਸਤੰਬਰ (ਗੁਰਮੀਤਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਗੁਰਚਰਨ ਸਿੰਘ ਕੌਂਸਲਰ ਜੈਤੋ ਨੂੰ ਵਿਧਾਨ ਸਭਾ ਹਲਕਾ ਜੈਤੋ ਐਸ. ਸੀ.

Ad Position 21
No active advertisement
ਅਜੀਤ ਡੈਸਕ 01-10-2026
ਜੈਤੋ, 30 ਸਤੰਬਰ (ਗੁਰਮੀਤਪਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਗੁਰਚਰਨ ਸਿੰਘ ਕੌਂਸਲਰ ਜੈਤੋ ਨੂੰ ਵਿਧਾਨ ਸਭਾ ਹਲਕਾ ਜੈਤੋ ਐਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਤਹਿਤ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਕੀਤੀ ਗਈ ਹੈ। ਗੁਰਚਰਨ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਵਧਾਈਆਂ ਦਿੱਤੀਆਂ ਗਈਆਂ। ਆਗੂਆਂ ਨੇ ਆਸ ਪ੍ਰਗਟਾਈ ਕਿ ਗੁਰਚਰਨ ਸਿੰਘ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਗੁਰਚਰਨ ਸਿੰਘ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਨਿਯੁਕਤੀ ’ਤੇ ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਜੈਤੋ, ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਲਕਾਰ ਸਿੰਘ ਬਰਾੜ ਗੋਨੇਆਣਾ ਕੋਆਰਡੀਨੇਟਰ ਹਲਕਾ ਜੈਤੋ, ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਮੀਤ ਸਿੰਘ ਬਰਾੜ ਜੈਤੋ, ਬਲਵੰਤ ਸਿੰਘ ਬਰਾੜ ਕਰੀਰਵਾਲੀ ਬਲਾਕ ਪ੍ਰਧਾਨ ਚੰਦਭਾਨ, ਰਾਜਪਾਲ ਸਿੰਘ ਬਰਾੜ ਰਾਮੂੰਵਾਲਾ ਬਲਾਕ ਪ੍ਰਧਾਨ ਰੋੜੀਕਪੂਰਾ, ਹਰਚਰਨ ਸਿੰਘ ਬਾਠ ਜ਼ਿਲ੍ਹਾ ਮੀਤ ਪ੍ਰਧਾਨ, ਗੁਰਤੇਗਪਾਲ ਸਿੰਘ ਸੀਰਾ ਬਰਾੜ ਬਲਾਕ ਪ੍ਰਧਾਨ ਦਿਹਾਤੀ ਜੈਤੋ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਦੇਵ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਘੱਪਾ ਭਾਊ ਰੋੜੀਕਪੂਰਾ ਆਦਿ ਨੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਜਗਤ ਦੇ ਪ੍ਰਸਿੱਧ ਆਲੋਚਕ ਪ੍ਰੋ. ਬ੍ਰਹਮ ਜਗਦੀਸ਼ ਸਕਿਲ ਡਿਵੈਲਪਮੈਂਟ ਸੈਂਟਰ ਦੇ ਵਿਦਿਆਰਥੀਆਂ ਨਾਲ ਰੁ-ਬਰੂ ਅਗਲੀ ਖ਼ਬਰ ‘ਸਵੱਛਤਾ ਹੀ ਸੇਵਾ’ ਤਹਿਤ ਸਫ਼ਾਈ ਅਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ
Ad Position 24