ਵਿਸ਼ਵ ਦਿਲ ਦਿਵਸ ਮਨਾਇਆ
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਕੰਨਸਟੀਚਿਊਟ ਕਾਲਜ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਲੋਂ ਐਨ. ਐਸ.
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਕੰਨਸਟੀਚਿਊਟ ਕਾਲਜ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਲੋਂ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਵਿਸ਼ਵ ਦਿਲ ਦਿਵਸ ਮਨਾਇਆ ਗਿਆ। ਇਹ ਸਮਾਗਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਾਜਿੰਦਰ ਕੁਮਾਰ ਬਾਂਸਲ ਦੀ ਰਹਿਨੁਮਾਈ ਤੇ ਕਾਲਜ ਦੇ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਦੀ ਅਗਵਾਈ ਹੇਠ ਕਰਵਾਇਆ ਗਿਆ। ਕਾਲਜ ਦੇ ਫੈਕਲਟੀ ਮੈਂਬਰ ਹਰਪ੍ਰੀਤ ਕੌਰ ਤੇ ਜੈਸਮੀਨ ਕੌਰ ਨੇ ਬੀ.ਐੱਸ.ਸੀ. ਨਰਸਿੰਗ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜੀ.ਜੀ.ਐਸ. ਓ.ਪੀ.ਡੀ. ਵਿਖੇ ਰੋਲ ਪਲੇਅ ਤੇ ਸਿਹਤ ਜਾਗਰੂਕਤਾ ਭਾਸ਼ਣ ਕਰਵਾਏ। ਵਿਦਿਆਰਥੀਆਂ ਨੇ ਰੋਲ ਪਲੇਅ ਰਾਹੀਂ ਦਿਲ ਦੀ ਸਿਹਤ, ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਿਹਤ ਜਾਗਰੂਕਤਾ ਭਾਸ਼ਣਾਂ ਰਾਹੀਂ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਦੇ ਮੁੱਖ ਜ਼ੋਖਮ ਕਾਰਕਾਂ, ਸੰਤੁਲਿਤ ਖੁਰਾਕ, ਨਿਯਮਿਤ ਸਰੀਰਕ ਕਸਰਤ ਤੇ ਸਿਹਤਮੰਦ ਜੀਵਨਸ਼ੈਲੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੇ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਰੋਜ਼ਾਨਾ ਜੀਵਨ ਵਿਚ ਸਿਹਤਮੰਦ ਆਦਤਾਂ ਅਪਣਾਉਣ ਤੇ ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣ ਦਾ ਸੰਦੇਸ਼ ਵੀ ਦਿੱਤਾ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਹਰਮੀਤ ਕੌਰ ਅਤੇ ਰਮਨਦੀਪ ਕੌਰ ਨੇ ਸਰਗਰਮ ਯੋਗਦਾਨ ਪਾਇਆ।