01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ

ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਹੋਈ। ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ 5000 ਤੋਂ ਵੱਧ ਖਿਡਾਰੀਆਂ ਸ਼ਾਮਿਲ ਹੋਏ ਜਿਸ ਵਿਚ ਹਰ ਉਮਰ ਵਰਗ ਦੇ ਲੜਕੇ/ਲੜਕੀਆਂ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 02-10-2026
ਫ਼ਰੀਦਕੋਟ, 1 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਹੋਈ। ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ 5000 ਤੋਂ ਵੱਧ ਖਿਡਾਰੀਆਂ ਸ਼ਾਮਿਲ ਹੋਏ ਜਿਸ ਵਿਚ ਹਰ ਉਮਰ ਵਰਗ ਦੇ ਲੜਕੇ/ਲੜਕੀਆਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 5 ਅਕਤੂਬਰ ਤੱਕ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਖਿਡਾਰੀਆਂ ਲਈ ਵਧੀਆ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਲੜਕੀਆਂ ਦੇ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ, ਵਾਲੀਬਾਲ ਸ਼ੂਟਿੰਗ, ਬੈਡਮਿੰਟਨ, ਟੇਬਲ ਟੈਨਿਸ, ਸ਼ੂਟਿੰਗ, ਚੈੱਸ, ਕਬੱਡੀ ਸਰਕਲ, ਕਬੱਡੀ ਨੈਸ਼ਨਲ, ਹੈਂਡਬਾਲ, ਗੱਤਕਾ, ਵੇਟ ਲਿਫਟਿੰਗ, ਤੈਰਾਕੀ, ਹਾਕੀ, ਫੁੱਟਬਾਲ, ਖੋ-ਖੋ, ਬਾਸਕਿਟਬਾਲ, ਕੁਸ਼ਤੀ, ਜੂਡੋ ਤੇ ਕਿੱਕ ਬਾਕਸਿੰਗ, ਪਾਵਰਲਿਫਟਿੰਗ, ਟੈਨਿਸ ਬਾਲ ਆਦਿ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਉਮਰ ਵਰਗ ਦੀਆਂ ਲੜਕੀਆਂ ਨੇ ਭਾਗ ਲਿਆ। ਇਸ ਮੌਕੇ ਅਨਮੋਲ ਸਿੰਘ ਪੁੱਤਰ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡੀ.ਈ.ਓ. ਅੰਜਨਾ ਕੌਂਸਲ, ਰਜਿੰਦਰ ਸਿੰਘ ਰਿੰਕੂ ਤੇ ਖਿਡਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨਹੀਂ ਹੋਈ ਸ਼ੁਰੂ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ , ਆੜ੍ਹਤੀਆਂ , ਮਿੱਲਰਜ਼ , ਲੇਬਰ... ਅਗਲੀ ਖ਼ਬਰ ਐਨ.ਐਸ.ਐਸ ਵਲੰਟੀਅਰਜ਼ ਨੇ ਸਕੂਲ ਦੀ ਬਦਲੀ ਨੁਹਾਰ
Ad Position 24