04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਾਬੰਦੀਸ਼ੂਦਾ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਮਚਾਕੀ ਰੋਡ ’ਤੇ ਜਾ ਰਹੇ ਸਨ ਤਾ ਖਾਲੀ ਪਲਾਟ ’ਤੇ ਬੈਠੇ ਸ਼ਿਵਾ ਪੁੱਤਰ ਬਹੜ ਸਿੰਘ ਤੇ ਹਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਅਤੇ ਉਨ੍ਹਾ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 56 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਹੌਲਦਾਰ ਸੁਖਵਿੰਦਰਪਾਲ ਸਿੰਘ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਦਾਣਾ ਮੰਡੀ, ਗੋਲੇਵਾਲਾ ਵਿਖੇ ਮੌਜੂਦ ਸਨ ਤਾਂ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੱਤਰ ਬਲਜੀਤ ਸਿੰਘ ਵਾਸੀ ਮਲੂਕਾ ਪੱਤੀ ਗੋਲੇਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 20 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਮਿਸ਼ਰੀਵਾਲਾ ਤੋਂ ਗੁਰਵਿੰਦਰ ਸਿੰਘ ਉਰਫ਼ ਗੋਰੀ ਪੁੱਤਰ ਹਰਜਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ ’ ਤੇ 10 ਨਸ਼ੇ ਦੀਆਂ ਖੁਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ’ਤੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ’ਤੇ ਸੀਨੀਅਰ ਆਗੂ ਸੂਰਜ ਭਾਰਦਵਾਜ ਨੇ ਲੱਡੂ ਵੰਡੇ
Ad Position 24