04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਅਰਾਈਆਂਵਾਲਾ ਰੋਡ ’ਤੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਫ਼ਰੀਦਕੋਟ, 3 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਅਰਾਈਆਂਵਾਲਾ ਰੋਡ ’ਤੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪੁੱਲ ਸੇਮ ਨਾਲਾ, ਅਰਾਈਆਂਵਾਲਾ ਰੋਡ, ਫ਼ਰੀਦਕੋਟ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਜੇ ਕੁਮਾਰ ਉਰਫ਼ ਗੋਸ਼ਾ ਪੁੱਤਰ ਸਰੂਪ ਚੰਦ ਵਾਸੀ ਫ਼ਰੀਦਕੋਟ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਬਾਹਰੋਂ ਲਿਆ ਕੇ ਵੇਚਦਾ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰੇਡ ਕਰਕੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਸ ਪਾਸੋਂ 28 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੈਨੀ ਪਲਾਸਟਿਕ ਬਰਾਮਦ ਕੀਤੀਆਂ ਗਈਆਂ ਅਤੇ ਉਕਤ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ : ਸੰਧੂ, ਭਾਣਾ
Ad Position 24