03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਔਡੀ ਕਾਰ ਦੀ ਲਪੇਟ ਵਿਚ ਆਉਣ ਨਾਲ ਲੜਕੀ ਦੀ ਮੌਤ

ਜੈਤੋ, 3 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਜੈਤੋ ਦੇ ਰੇਲਵੇ ਬਾਜ਼ਾਰ ਵਿਚ ਬੀਤੇ ਦਿਨੀਂ ਸ਼ਾਮ ਕਰੀਬ 4 ਵਜੇ ਇਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਔਡੀ ਕਾਰ ਦੀ ਲਪੇਟ ਵਿਚ ਆਉਣ ਨਾਲ ਇਕ ਲੜਕੀ ਦੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕਾ ਦੀ ਪਛਾਣ ਅਰਸ਼ਪ੍ਰੀਤ ਕੌਰ ਪੁੱਤਰੀ ਸਵ.

Ad Position 21
No active advertisement
ਅਜੀਤ ਡੈਸਕ 04-10-2026
ਜੈਤੋ, 3 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਜੈਤੋ ਦੇ ਰੇਲਵੇ ਬਾਜ਼ਾਰ ਵਿਚ ਬੀਤੇ ਦਿਨੀਂ ਸ਼ਾਮ ਕਰੀਬ 4 ਵਜੇ ਇਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਔਡੀ ਕਾਰ ਦੀ ਲਪੇਟ ਵਿਚ ਆਉਣ ਨਾਲ ਇਕ ਲੜਕੀ ਦੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕਾ ਦੀ ਪਛਾਣ ਅਰਸ਼ਪ੍ਰੀਤ ਕੌਰ ਪੁੱਤਰੀ ਸਵ. ਇਕਬਾਲ ਸਿੰਘ ਰਾਜੂ ਸਿੰਘ ਵਾਸੀ ਚੈਨਾ ਰੋਡ ਜੈਤੋ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਰਸ਼ਪ੍ਰੀਤ ਕੌਰ ਰੇਲਵੇ ਸਟੇਸ਼ਨ ਦੇ ਬਿਲਕੁਲ ਸਾਹਮਣੇ ਮੌਜੂਦ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਔਡੀ ਕਾਰ ਨੇ ਉਸ ਨੂੰ ਦਰੜ ਦਿੱਤਾ। ਹਾਦਸੇ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਅਤੇ ਗੱਡੀ ਚਾਲਕ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰਵਾਦ ਤੇ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ: ਮਲੂਕਾ ਅਗਲੀ ਖ਼ਬਰ ਅੰਤਰ ਹਾਊਸ ਚਾਰਟ ਬਣਾਉਣ ਦਾ ਮੁਕਾਬਲਾ ਕਰਵਾਇਆ
Ad Position 24