03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬੀ.ਕੇ.ਯੂ.(ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਘਿਰਾਓ ਸੰਬੰਧੀ ਲਾਮਬੰਦੀ ਪ੍ਰੋਗਰਾਮ

ਨਥਾਣਾ, 3 ਅਕਤੂਬਰ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਨਗਰ ਨਥਾਣਾ, ਗਿੱਦੜ,ਪੂਹਲਾ,ਗੰਗਾ ਅਤੇ ਹੋਰਨਾਂ ਪਿੰਡਾਂ ਵਿਚ 5 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਦਫ਼ਤਰ ਦੇ ਕੀਤੇ ਜਾਣ ਵਾਲੇ ਘਿਰਾਓ ਸਬੰਧੀ ਲਾਮਬੰਦੀ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਲਾਮਬੰਦੀ ਪ੍ਰੋਗਰਾਮਾਂ ਵਿਚ ਜਿੱਥੇ ਇਨਕਲਾਬੀ ਗਾਇਕ ਜਗਸੀਰ ਜੀਦਾ ਅਤੇ ਉਸ ਦੀ ਪਾਰਟੀ ਵਲੋਂ ਕਲਾਮਈ ਢੰਗ ਨਾਲ ਕਿਸਾਨੀ ਅਤੇ ਖੇਤ ਮਜ਼ਦੂਰਾਂ ਦੀ ਤਰਾਸਦੀ ਨੂੰ ਗੀਤਾਂ ਰਾਹੀਂ ਹੂਬਹੂ ਬਿਆਨ ਕੀਤਾ ਗਿਆ, ਉੱਥੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੁੱਖ ਬੁਲਾਰੇ ਲਖਬੀਰ ਸਿੰਘ ਅਤੇ ਨਗੌਰ ਸਿੰਘ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 5 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਦਫ਼ਤਰ ਅੱਗੇ ਕਾਫ਼ਲੇ ਬੰਨ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 04-10-2026
ਨਥਾਣਾ, 3 ਅਕਤੂਬਰ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਨਗਰ ਨਥਾਣਾ, ਗਿੱਦੜ,ਪੂਹਲਾ,ਗੰਗਾ ਅਤੇ ਹੋਰਨਾਂ ਪਿੰਡਾਂ ਵਿਚ 5 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਦਫ਼ਤਰ ਦੇ ਕੀਤੇ ਜਾਣ ਵਾਲੇ ਘਿਰਾਓ ਸਬੰਧੀ ਲਾਮਬੰਦੀ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਲਾਮਬੰਦੀ ਪ੍ਰੋਗਰਾਮਾਂ ਵਿਚ ਜਿੱਥੇ ਇਨਕਲਾਬੀ ਗਾਇਕ ਜਗਸੀਰ ਜੀਦਾ ਅਤੇ ਉਸ ਦੀ ਪਾਰਟੀ ਵਲੋਂ ਕਲਾਮਈ ਢੰਗ ਨਾਲ ਕਿਸਾਨੀ ਅਤੇ ਖੇਤ ਮਜ਼ਦੂਰਾਂ ਦੀ ਤਰਾਸਦੀ ਨੂੰ ਗੀਤਾਂ ਰਾਹੀਂ ਹੂਬਹੂ ਬਿਆਨ ਕੀਤਾ ਗਿਆ, ਉੱਥੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੁੱਖ ਬੁਲਾਰੇ ਲਖਬੀਰ ਸਿੰਘ ਅਤੇ ਨਗੌਰ ਸਿੰਘ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 5 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਦਫ਼ਤਰ ਅੱਗੇ ਕਾਫ਼ਲੇ ਬੰਨ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਅਤੇ ਸੂਬਾਈ ਸਰਕਾਰਾਂ ਵਲੋਂ ਅਮਰੀਕਾ ਸਮਝੌਤੇ ਅਤੇ ਬਹੁਕੌਮੀ ਕੰਪਨੀਆਂ ਅੱਗੇ ਗੋਡੇ ਟੇਕ ਦਿੱਤੇ ਗਏ ਹਨ,ਜਿਸ ਤਹਿਤ ਕਿਸਾਨੀ ਨੂੰ ਹੋਰ ਨਪੀੜਨ ਦੇ ਮਨਸੂਬੇ ਘੜੇ ਜਾ ਰਹੇ ਹਨ ਪਰ ਇਸ ਨੂੰ ਕਿਰਤੀ ਲੋਕਾਂ ਵਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ 24 ਘੰਟੇ ਦਾ ਮੁਕੰਮਲ ਘਿਰਾਓ ਜਾਰੀ ਰਹੇਗਾ ਅਤੇ ਰਾਤ ਸਮੇਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਕਿਸਾਨ ਆਗੂ ਅਮਰਜੀਤ ਸਿੰਘ ਭੋਲਾ, ਕੁਲਦੀਪ ਸਿੰਘ ਗੰਗਾ, ਗੁਰਚਰਨ ਸਿੰਘ, ਮਲਕੀਤ ਸਿੰਘ, ਮੇਜਰ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰਨਾਂ ਕਿਸਾਨਾਂ ਨੇ ਪਿੰਡ ਵਾਸੀਆਂ ਤਰਫ਼ੋਂ ਕਿਸਾਨੀ ਸੰਘਰਸ਼ ਨੂੰ ਪੂਰੇ ਸਮਰਥਨ ਦੇਣ ਦਾ ਭਰੋਸਾ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਮੰਡੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਰਾਹੁਲ ਗੋਇਲ ਨੇ ਬੀਬਾ ਬਾਦਲ ਨਾਲ ਕੀਤੀ ਮੁਲਾਕਾਤ ਬੰਦ ਪਏ ਆਰ . ਓ . ਸਿਸਟਮ ਮੁੜ ਚਾ... ਅਗਲੀ ਖ਼ਬਰ ਕੇਂਦਰੀ ਜੇਲ੍ਹ ’ ਚੋਂ ਨਸ਼ੀਲਾ ਪਾਊਡਰ ਬਰਾਮਦ
Ad Position 24