06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ

ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ -ਵੱਖ ਥਾਵਾਂ ’ਤੋਂ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-10-2026
ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵੱਖ -ਵੱਖ ਥਾਵਾਂ ’ਤੋਂ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਸਾਦਿਕ ਚੌਂਕ ਤੋਂ ਭੋਲੂਵਾਲਾ ਰੋਡ ਜਾ ਰਹੇ ਸਨ ਤਾਂ ਪੈਦਲ ਆ ਰਹੇ ਹਰਪ੍ਰੀਤ ਸਿੰਘ ਉਰਫ਼ ਕਾਲੀ ਪੁੱਤਰ ਰਾਮ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਦਸਮੇਸ਼ ਨਗਰ ਨਜ਼ਦੀਕ ਸੰਦੀਪ ਸਿੰਘ ਉਰਫ਼ ਸੀਪਾ ਪੁੱਤਰ ਗੁਰਦਿੱਤ ਸਿੰਘ ਤੇ ਨਰਿੰਦਰ ਸਿੰਘ ਉਰਫ਼ ਖੰਨੂ ਪੁੱਤਰ ਮੋਹਨ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਚਰਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਡੋਗਰ ਬਸਤੀ ਫ਼ਰੀਦਕੋਟ ਚਰਚ ਨਜ਼ਦੀਕ ਤੋਂ ਅਜੇ ਸਿੰਘ ਉਰਫ਼ ਨਸੀਰੂ ਪੁੱਤਰ ਗੇਜਾ ਸਿੰਘ ਵਾਸੀ ਕੋਟਕਪੂਰਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਤਿੰਨਾਂ ਮਾਮਲਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਅਗਲੀ ਖ਼ਬਰ ਬੰਦ ਮਕਾਨ ’ਚ ਅਚਾਨਕ ਲੱਗੀ ਅੱਗ, ਦੋ ਸਿਲੰਡਰ ਫ਼ਟੇ
Ad Position 24