ਸੰਤ ਬਾਬਾ ਸ਼ਾਮ ਦਾਸ ਦੀ ਯਾਦ ਨੂੰ ਸਮਰਪਿਤ 11ਵਾਂ ਕਬੱਡੀ ਟੂਰਨਾਮੈਂਟ ਕਰਵਾਇਆ
ਕੋਟਕਪੁਰਾ, 5 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪਿੰਡ ਸਿੱਖਾਂ ਵਾਲਾ ਵਿਖੇ ਸੰਤ ਬਾਬਾ ਸ਼ਾਮ ਦਾਸ ਦੀ ਨਿੱਘੀ ਯਾਦ ਨੂੰ ਸਮਰਪਿਤ 11ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਅੱਜ ਦੂਸਰੇ ਅਤੇ ਅੰਤਿਮ ਦਿਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਕੋਟਕਪੁਰਾ, 5 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪਿੰਡ ਸਿੱਖਾਂ ਵਾਲਾ ਵਿਖੇ ਸੰਤ ਬਾਬਾ ਸ਼ਾਮ ਦਾਸ ਦੀ ਨਿੱਘੀ ਯਾਦ ਨੂੰ ਸਮਰਪਿਤ 11ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਅੱਜ ਦੂਸਰੇ ਅਤੇ ਅੰਤਿਮ ਦਿਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਵਲੋਂ ਟੂਰਨਾਮੈਂਟ ਦੀ ਸਫਲਤਾ ਲਈ ਪ੍ਰਬੰਧਕ ਕਮੇਟੀ ਬਾਬਾ ਸ਼ਾਮ ਦਾਸ ਯੂਥ ਕਲੱਬ, ਸਿੱਖਾਂ ਵਾਲਾ ਨੂੰ 25 ਹਜ਼ਾਰ ਰੁਪਏ ਦੀ ਸਹਿਯੋਗ ਰਾਸ਼ੀ ਦਾ ਚੈੱਕ ਵੀ ਭੇਟ ਕੀਤਾ ਗਿਆ। ਭਾਈ ਰਾਹੁਲ ਸਿੱਧੂ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਸਹੀ ਰਸਤੇ ਪਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਪਾਉਂਦੇ ਹਨ। ਅੰਤ ਵਿਚ ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਭਾਈ ਰਾਹੁਲ ਸਿੱਧੂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਗੋਲਾ, ਰਣਧੀਰ ਸਿੰਘ, ਰਾਜਵਿੰਦਰ ਸਿੰਘ, ਗੁਰਜੀਤ ਸਿੰਘ, ਜੱਗਾ ਸਿੰਘ, ਸਰਵਣ ਸਿੰਘ, ਚੰਨਾ ਸਿੰਘ , ਬਲਜੀਤ ਕੌਰ ਪ੍ਰਧਾਨ ਭਾਜਪਾ ਮਹਿਲਾ ਮੋਰਚਾ ਸਰਕਲ ਕੋਟਕਪੂਰਾ, ਜਸਪਾਲ ਸਿੰਘ ਚਮੇਲੀ, ਖੇਡ ਪ੍ਰੇਮੀ, ਕਲੱਬ ਦੇ ਅਹੁਦੇਦਾਰ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।