06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

12 ਲੋੜਵੰਦ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਵੰਡਿਆ

ਕੋਟਕਪੂਰਾ, 5 ਅਕਤੂਬਰ (ਮੋਹਰ ਸਿੰਘ ਗਿੱਲ)-‘ਦਸਾਂ ਨਹੁੰਆਂ ਦੀ ਕਿਰਤ ਵਿਚੋਂ ਲੋੜਵੰਦਾਂ ਦੀ ਮੱਦਦ ਕਰਨਾ ਹੀ ਮਾਨਵਤਾ ਦੀ ਸੱਚੀ ਸੇਵਾ ਹੈ। ਚੜ੍ਹਦੀ ਕਲਾ ਸੇਵਾ ਜਥਾ ਸਿਵੀਆਂ ਬਿਨ੍ਹਾਂ ਕਿਸੇ ਭੇਦ-ਭਾਵ ਦੇ ਹਰ ਲੋੜਵੰਦ ਤੱਕ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ।

Ad Position 21
No active advertisement
ਅਜੀਤ ਡੈਸਕ 06-10-2026
ਕੋਟਕਪੂਰਾ, 5 ਅਕਤੂਬਰ (ਮੋਹਰ ਸਿੰਘ ਗਿੱਲ)-‘ਦਸਾਂ ਨਹੁੰਆਂ ਦੀ ਕਿਰਤ ਵਿਚੋਂ ਲੋੜਵੰਦਾਂ ਦੀ ਮੱਦਦ ਕਰਨਾ ਹੀ ਮਾਨਵਤਾ ਦੀ ਸੱਚੀ ਸੇਵਾ ਹੈ। ਚੜ੍ਹਦੀ ਕਲਾ ਸੇਵਾ ਜਥਾ ਸਿਵੀਆਂ ਬਿਨ੍ਹਾਂ ਕਿਸੇ ਭੇਦ-ਭਾਵ ਦੇ ਹਰ ਲੋੜਵੰਦ ਤੱਕ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਉਕਤ ਜਥੇ ਦੇ ਮੁੱਖ ਸੇਵਾਦਾਰ ਗੁਰਵਿੰਦਰ ਸਿੰਘ ਖ਼ਾਲਸਾ ਨੇ ਪਿੰਡ ਦੇ 12 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ ਘਰੇਲੂ ਰਾਸ਼ਨ ਵੰਡਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਸੰਸਥਾ ਦਾ ਮੁੱਖ ਮਕਸਦ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦਾ ਸਹਾਰਾ ਬਣਨਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਇਹ ਨਿਰੋਲ ਮਾਨਵਤਾ ਦੀ ਸੇਵਾ ਵਾਲੇ ਕਾਰਜ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਰਹਿਣਗੇ। ਇਸ ਮੌਕੇ ਬਲਜਿੰਦਰ ਸਿੰਘ ਖ਼ਾਲਸਾ, ਸਤਨਾਮ ਸਿੰਘ ਖ਼ਾਲਸਾ, ਬਲਵੀਰ ਸਿੰਘ ਜੱਸਲ, ਡਾ. ਜਸਵੀਰ ਸਿੰਘ ਅਤੇ ਜਗਸੀਰ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪਿੰਡ ਵਾਸੀਆਂ ਅਤੇ ਲੋੜਵੰਦ ਪਰਿਵਾਰਾਂ ਨੇ ਜਥੇ ਦੇ ਮਾਨਵਤਾ ਦੀ ਭਲਾਈ ਵਾਲੇ ਕਾਰਜਾਂ ਦੀ ਭਰਵੀਂ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਹਿਬਲ ਕਲਾਂ ਦੇ ਚਾਰ ਟਕਸਾਲੀ ਵਰਕਰਾਂ ਦੀਆਂ ਸ਼੍ਰੋਮਣੀ ਅਕਾਲੀ ਦਲ ’ਚ ਨਿਯੁਕਤੀਆਂ ਅਗਲੀ ਖ਼ਬਰ ਯੂਥ ਅਕਾਲੀ ਆਗੂ ਸ਼ਵਿੰਦਰਪਾਲ ਸਿੰਘ ਰੋਮਾਣਾ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਪਾਰਟੀ ਵਲੋਂ ਸੌਂਪੀ
Ad Position 24