06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬਹਿਬਲ ਕਲਾਂ ਦੇ ਚਾਰ ਟਕਸਾਲੀ ਵਰਕਰਾਂ ਦੀਆਂ ਸ਼੍ਰੋਮਣੀ ਅਕਾਲੀ ਦਲ ’ਚ ਨਿਯੁਕਤੀਆਂ

ਬਰਗਾੜੀ, 5 ਅਕਤੂਬਰ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਬਹਿਬਲ ਕਲਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਡਾ. ਮੱਖਣ ਸਿੰਘ ਬਰਾੜ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਸੇਖੋਂ ਮੀਤ ਪ੍ਰਧਾਨ, ਇਕਬਾਲ ਸਿੰਘ ਰਾਜਾ ਸੇਖੋਂ ਜਨਰਲ ਸਕੱਤਰ, ਸੁਖਪਾਲ ਸਿੰਘ ਰਾਜਾ ਸੇਖੋਂ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਵਿਚ ਨਵ ਨਿਯੁਕਤ ਅਹੁਦੇਦਾਰ ਡਾ. ਮੱਖਣ ਸਿੰਘ ਬਰਾੜ, ਗੁਰਮੇਲ ਸਿੰਘ ਸੇਖੋਂ, ਇਕਬਾਲ ਸਿੰਘ ਰਾਜਾ, ਸੁਖਪਾਲ ਸਿੰਘ ਰਾਜਾ। 06-10-2026
ਬਰਗਾੜੀ, 5 ਅਕਤੂਬਰ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਬਹਿਬਲ ਕਲਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਡਾ. ਮੱਖਣ ਸਿੰਘ ਬਰਾੜ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਸੇਖੋਂ ਮੀਤ ਪ੍ਰਧਾਨ, ਇਕਬਾਲ ਸਿੰਘ ਰਾਜਾ ਸੇਖੋਂ ਜਨਰਲ ਸਕੱਤਰ, ਸੁਖਪਾਲ ਸਿੰਘ ਰਾਜਾ ਸੇਖੋਂ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਲਈ ਨਿਯੁਕਤ ਕੀਤੇ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਢਿੱਲੋਂ, ਸੀਨੀ: ਆਗੂ ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹੋਰ ਹੌਂਸਲੇ ਨਾਲ ਕੰਮ ਕਰਨਗੇ। ਸੀਨੀ: ਆਗੂ ਕੁਲਦੀਪ ਸਿੰਘ ਬਹਿਬਲ ਕਲਾਂ ਨੇ ਇੰਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਹੋਰ ਮਜ਼ਬੂਤੀ ਲਈ ਪਾਰਟੀ ਦੇ ਟਕਸਾਲੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਰਿਹਾ ਹੈ ਅਤੇ ਹਰ ਵਰਕਰ ਵਿਚ ਪਾਰਟੀ ਲਈ ਕੰਮ ਕਰਨ ਦਾ ਭਾਰੀ ਉਤਸ਼ਾਹ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਲਗਾਤਾਰ ਪੰਜਾਬ ਵਿਚ ਰੈਲੀਆਂ ਕਰ ਰਹੇ ਅਤੇ ਪੰਜਾਬ ਦੇ ਲੋਕਾਂ ਨੂੰ ਜਾਗੂਰੁਕ ਕਰਕੇ ਪੰਜਾਬ ਬਚਾਉਣ ਦੀਆਂ ਅਪੀਲਾਂ ਕਰ ਰਹੇ ਹਨ। ਪੰਜਾਬ ਦੇ ਲੋਕਾਂ ਵਲੋਂ ਵੀ ਇੰਨ੍ਹਾਂ ਰੈਲੀਆਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦਾ ਮਾੜਾ ਰਾਜ ਵੇਖ ਲਿਆ ਹੈ। ਇੰਨ੍ਹਾ ਸਰਕਾਰਾਂ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਅਤੇ ਸਾਰਾ ਧਿਆਨ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਭੰਡਣ ਵਿਚ ਹੀ ਲਗਾਇਆ ਹੈ। ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਨੁਕਸਾਨ ਕਰਨ ਲਈ ਪੰਥਕ ਮਖੌਟੇ ਵਾਲੇ ਕੁਝ ਲੋਕ ਤਿਆਰ ਕੀਤੇ ਗਏ ਹਨ ਤਾਂ ਕਿ ਸ਼੍ਰੋਮਣੀ ਅਕਾਲੀ ਨੂੰ ਫਿਰ ਤੋਂ ਸੱਤਾ ਵਿਚ ਆਉਣ ਤੋਂ ਰੋਕਿਆ ਜਾ ਸਕੇ। ਪੰਜਾਬ ਅਤੇ ਪੰਥ ਵਿਰੋਧੀ ਤਾਕਤਾਂ ਨਹੀਂ ਚਾਹੁੰਦੀਆਂ ਕਿ ਪੰਜਾਬ ਵਿਚ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਆਵੇ ਅਤੇ ਪੰਜਾਬ ਤਰੱਕੀ ਕਰੇ। ਪੰਜਾਬ ਵਿਚ ਬੇਰੁਜਗਾਰੀ, ਭ੍ਰਿਸ਼ਟਾਚਾਰ, ਬੇਇਨਸਾਫੀ, ਧੱਕੇਸ਼ਾਹੀ, ਗੁੰਡਾਗਰਦੀ, ਨਸ਼ੇ ਆਦਿ ਲਗਾਤਾਰ ਵੱਧ ਰਹੇ ਹਨ। ਪੰਜਾਬ ਨੂੰ ਫਿਰ ਤੋਂ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੋਰਨ ਲਈ ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ। ਇੰਨ੍ਹਾਂ ਵਰਕਰਾਂ ਦੀਆਂ ਨਿਯੁਕਤੀਆਂ ਨਾਲ ਪਾਰਟੀ ਦੇ ਹੋਰਨਾਂ ਟਕਸਾਲੀ ਵਰਕਰਾਂ ਦਾ ਹੋਰ ਹੌਂਸਲਾ ਵਧੇਗਾ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਸਾਦਿਕ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਅਗਲੀ ਖ਼ਬਰ 12 ਲੋੜਵੰਦ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਵੰਡਿਆ
Ad Position 24