06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਾਬਕਾ ਵਿਧਾਇਕ ਵਲੋਂ ਹਰਸਿਮਰਤ ਕੌਰ ਬਾਦਲ ਦੀ ਆਮਦ ਸੰਬੰਧੀ ਮੀਟਿੰਗਾਂ ਤੇਜ਼

ਕੋਟਕਪੂਰਾ, 5 ਅਕਤੂਬਰ (ਰਿੰਕੂ ਮਲਹੋਤਰਾ)-ਬੀਬਾ ਹਰਸਿਮਰਤ ਕੌਰ ਬਾਦਲ ਲੋਕ ਸਭਾ ਮੈਂਬਰ 10 ਅਕਤੂਬਰ ਨੂੰ ਪਿੰਡ ਢੀਮਾਂ ਵਾਲੀ ਵਿਖੇ ਪਹੁੰਚ ਰਹੇ ਹਨ, ਦੇ ਸਬੰਧ ਵਿਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸ਼ਹਿਰੀ ਖੇਤਰ ਵਿਚ ਜਨਤਕ ਮੀਟਿੰਗਾਂ ਕੀਤੀਆਂ। ਸ: ਬਰਾੜ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਨ੍ਹਾਂ ਅਨੇਕਾਂ ਕਾਰਜ ਕਰਵਾਏ।

Ad Position 21
No active advertisement
ਅਜੀਤ ਡੈਸਕ 06-10-2026
ਕੋਟਕਪੂਰਾ, 5 ਅਕਤੂਬਰ (ਰਿੰਕੂ ਮਲਹੋਤਰਾ)-ਬੀਬਾ ਹਰਸਿਮਰਤ ਕੌਰ ਬਾਦਲ ਲੋਕ ਸਭਾ ਮੈਂਬਰ 10 ਅਕਤੂਬਰ ਨੂੰ ਪਿੰਡ ਢੀਮਾਂ ਵਾਲੀ ਵਿਖੇ ਪਹੁੰਚ ਰਹੇ ਹਨ, ਦੇ ਸਬੰਧ ਵਿਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸ਼ਹਿਰੀ ਖੇਤਰ ਵਿਚ ਜਨਤਕ ਮੀਟਿੰਗਾਂ ਕੀਤੀਆਂ। ਸ: ਬਰਾੜ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਨ੍ਹਾਂ ਅਨੇਕਾਂ ਕਾਰਜ ਕਰਵਾਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦਾ ਖਾਤਮਾ ਕਰਨ ਦੇ ਦਾਅਵੇ ਬਿਲਕੁਲ ਖੋਖਲੇ ਹਨ। ਸਾਬਕਾ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਸਹੋਤਾ ਨੇ ਦੱਸਿਆ ਕਿ ਸੂਬੇ ਦੇ ਵਿਕਾਸ ਲਈ ਖੇਤਰੀ ਪਾਰਟੀ ਦਾ ਸਾਥ ਦਿਓ। ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੰਗਲ ਨੇ ਬੀਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 10 ਅਕਤੂਬਰ ਨੂੰ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਲਈ ਪਿੰਡ ਢੀਮਾਂਵਾਲੀ ਵਿਖੇ ਪੁੱਜੋ। ਇਸ ਮੌਕੇ ਨਗਰ ਕੌਂਸਲ ਸਾਬਕਾ ਪ੍ਰਧਾਨ ਮੋਹਨ ਸਿੰਘ ਮੱਤਾ, ਰਿਟਾਇਰਡ ਐਸ.ਡੀ.ਓ ਬਲਵੰਤ ਸਿੰਘ,, ਲੈਕਚਰਾਰ ਮੰਦਰ ਸਿੰਘ, ਚੌਧਰੀ ਜਨਕ ਰਾਜ, ਅੰਮ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ ਪੀਏ, ਗੁਰਮੁਖ ਸਿੰਘ ਭੁੱਲਰ, ਨਰਿੰਦਰ ਸਿੰਘ ਨਿੰਦਾ ਜਨਰਲ ਕੌਂਸਲ ਮੈਂਬਰ, ਹੈਪੀ ਖਾਰਾ, ਹੈਪੀ ਬਰਾੜ ਚੱਕ ਕਲਿਆਣ, ਜਗਸੀਰ ਸਿੰਘ ਸ਼ੀਰਾ ਸ਼ਹਿਰੀ ਪ੍ਰਧਾਨ ਸਮੇਤ ਹੋਰ ਵੀ ਮੁਹੱਲਾ ਵਾਸੀ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਛੁਡਾਊ ਕੇਂਦਰ ’ਚ ਜੀਭ ਥੱਲੇ ਰੱਖਣ ਵਾਲੀ ਗੋਲੀ ਲੈਣ ਲਈ ਆਉਂਦੇ ਨਸ਼ੇੜੀਆਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਦਾਣਾ ਮੰਡੀ ਸਾਦਿਕ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
Ad Position 24