ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨਦਾਰ ਢੰਗ ਨਾਲ ਸੰਪੰਨ
ਫ਼ਰੀਦਕੋਟ, 5 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਅਧੀਨ ਫ਼ਰੀਦਕੋਟ ਜ਼ਿਲ੍ਹੇ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਗਈਆਂ। ਸਮਾਪਤੀ ਮੌਕੇ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਫ਼ਰੀਦਕੋਟ, 5 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਅਧੀਨ ਫ਼ਰੀਦਕੋਟ ਜ਼ਿਲ੍ਹੇ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਸ਼ਾਨਦਾਰ ਢੰਗ ਨਾਲ ਸੰਪੰਨ ਹੋ ਗਈਆਂ। ਸਮਾਪਤੀ ਮੌਕੇ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਚੌਥੇ ਸਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਇਕ ਬਹੁਤ ਵੱਡਾ ਉਪਰਾਲਾ ਹੈ। ਅੱਜ ਹੋਈਆਂ ਖੇਡਾਂ ਦੇ ਮੁਕਾਬਲਿਆ ਵਿਚ ਬੈਡਮਿੰਟਨ ਵਿਚ ਅੰਡਰ 40-50 ਵਿਚ ਦੁਪਿੰਦਰਜੀਤ ਸਿੰਘ ਨੇ ਪਹਿਲਾ, ਸੁਖਵਿੰਦਰ ਸਿੰਘ ਨੇ ਦੂਜਾ, ਗੁਰਪ੍ਰੀਤ ਸਿੰਘ ਅਤੇ ਪ੍ਰਭਦੀਪ ਸਿੰਘ ਚਾਵਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 31-40 ਵਿਚ ਬਲਰਾਜ ਸਿੰਘ ਨੇ ਪਹਿਲਾ, ਡਾ. ਹਿਮਾਂਸ਼ੂ ਨੇ ਦੂਜਾ, ਗੁਰਸ਼ਾਨਜੀਤ ਸਿੰਘ ਅਤੇ ਵਿਕਰਮਜੀਤ ਸਿੰਘ ਨੇ ਤੀਜਾ ਸ਼ਥਾਨ ਪ੍ਰਾਪਤ ਕੀਤਾ। ਅੰਡਰ 41-50 (ਵੂਮੈਨ) ਮਹਿੰਦਰਪਾਲ ਕੌਰ ਨੇ ਪਹਿਲਾ, ਸਪਨਾ ਰਾਣੀ ਦੂਜਾ, ਸੁਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਵਿਚ ਅੰਡਰ 14 (ਲੜਕੇ) ਦਸਮੇਸ਼ ਸਕੂਲ ਹਰੀਨੌ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰੋਮਾਣਾ ਅਲਬੇਲ ਸਿੰਘ ਵਾਲਾ ਨੇ ਦੂਜਾ, ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਖਾਰਾ ਅਤੇ ਕੋਚਿੰਗ ਸੈਂਟਰ ਮਚਾਕੀ ਮੱਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 21 (ਲੜਕੇ) ਕੋਚਿੰਗ ਸੈਂਟਰ ਮਚਾਕੀ ਮੱਲ ਸਿੰਘ ਨੇ ਪਹਿਲਾ, ਰੋਮਾਣਾ ਅਲਬੇਲ ਸਿੰਘ ਵਾਲਾ ਨੇ ਦੂਜਾ, ਦਸਮੇਸ਼ ਸਕੂਲ ਹਰੀਨੌ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 21-30 (ਲੜਕੇ) ਕੋਚਿੰਗ ਸੈਂਟਰ ਫ਼ਰੀਦਕੋਟ ਨੇ ਪਹਿਲਾ, ਘਣੀਏ ਵਾਲਾ ਪਿੰਡ ਨੇ ਦੂਜਾ, ਪਿੰਡ ਮੜਾਕ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਗਾਇਡੈਂਸ ਕੌਂਸਲਰ ਜਸਬੀਰ ਸਿੰਘ ਜੱਸੀ ਨੇ ਮੰਚ ਸੰਚਾਲਨ ਕੀਤਾ।