05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

6 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਔਰਤ ਤੇ ਨੌਜਵਾਨ ਨੂੰ ਕੀਤਾ ਗਿ੍ਫ਼ਤਾਰ

ਕੋਟਕਪੂਰਾ, 5 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਜਲਾਲੇਆਣਾ ਰੋਡ ਪਲਾਟ ਬੇਅਬਾਦ ਫੈਕਟਰੀ ਕੋਟਕਪੂਰਾ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਅਤੇ ਇਕ ਔਰਤ ਖੜੇ ਦਿਖਾਈ ਦਿੱਤੇ। ਲੜਕੇ ਦੇ ਹੱਥ ਵਿਚ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਫੜ੍ਹੀ ਹੋਈ ਸੀ ਅਤੇ ਔਰਤ ਉਸ ਵਿਚੋਂ ਕੁਝ ਕੱਢ ਰਹੀ ਸੀ।

Ad Position 21
No active advertisement
ਅਜੀਤ ਡੈਸਕ 06-10-2026
ਕੋਟਕਪੂਰਾ, 5 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਜਲਾਲੇਆਣਾ ਰੋਡ ਪਲਾਟ ਬੇਅਬਾਦ ਫੈਕਟਰੀ ਕੋਟਕਪੂਰਾ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਅਤੇ ਇਕ ਔਰਤ ਖੜੇ ਦਿਖਾਈ ਦਿੱਤੇ। ਲੜਕੇ ਦੇ ਹੱਥ ਵਿਚ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਫੜ੍ਹੀ ਹੋਈ ਸੀ ਅਤੇ ਔਰਤ ਉਸ ਵਿਚੋਂ ਕੁਝ ਕੱਢ ਰਹੀ ਸੀ। ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਉਨ੍ਹਾਂ ਆਪਣੇ ਹੱਥ ਫੜ੍ਹੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਆਪ ਖਿਸਕਣ ਲੱਗੇ। ਇਸ ਦੌਰਾਨ ਪੁਲਿਸ ਪਾਰਟੀ ਨੇ ਦੋਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਪਰੰਤ ਉਨ੍ਹਾਂ ਦੁਆਰਾ ਜ਼ਮੀਨ ’ਤੇ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਚੁੱਕ ਕੇ ਖੋਲਿ੍ਆ ਤਾਂ 6 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਲਵਪ੍ਰੀਤ ਸਿੰਘ ਅਤੇ ਇਕ ਔਰਤ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਘਰਾਂ ’ਚੋਂ ਮੋਟਰਾਂ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਕਾਬੂ ਅਗਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਿਉ-ਪੁੱਤਰ ਕਾਬੂ
Ad Position 24