06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੇਂਦਰੀ ਜੇਲ੍ਹ ’ਚੋਂ 2 ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੇ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 2 ਮੋਬਾਈਲ ਫੋਨ ਬਰਾਮਦ ਕੀਤੇ ਗਏ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 07-10-2026
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੇ ਕਰਮਚਾਰੀਆਂ ਦੀ ਮਦਦ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 2 ਮੋਬਾਈਲ ਫੋਨ ਬਰਾਮਦ ਕੀਤੇ ਗਏ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਕਰਮਚਾਰੀਆਂ ਨਾਲ ਰਲ ਕੇ ਕੀਤੀ ਗਈ ਜੇਲ੍ਹ ਦੇ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ’ਚ ਨਜ਼ਰਬੰਦ ਹਵਾਲਾਤੀ ਬਬਲਜੀਤ ਸਿੰਘ ਬੱਬੂ ਪੁੱਤਰ ਗੁਰਦੇਵ ਸਿੰਘ ਤੇ ਹਵਾਲਾਤੀ ਗਗਨਦੀਪ ਸਿੰਘ ਉਰਫ਼ ਗੋਰਾ ਪੁੱਤਰ ਬਲਦੇਵ ਸਿੰਘ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੁੱਟਾਂ ਖੋਹਾਂ ਕਰਨ ਦੀ ਤਾਕ ’ਚ ਫ਼ਿਰਦੇ ਹਥਿਆਰਾਂ ਸਮੇਤ ਪੰਜ ਸ਼ੱਕੀ ਕਾਬੂ ਅਗਲੀ ਖ਼ਬਰ ਠੁੱਲ੍ਹੀਵਾਲ ਪੁਲਿਸ ਨੇ 7 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਦਬੋਚੇ
Ad Position 24