ਹੈਰੋਇਨ ਸਮੇਤ ਦੋ ਕਾਬੂ
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਸਮੇਸ਼ ਨਗਰ ਤੋਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਸਮੇਸ਼ ਨਗਰ ਤੋਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਚਰਚ, ਦਸਮੇਸ਼ ਨਗਰ ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਹਰਚਰਨ ਸਿੰਘ ਪੁੱਤਰ ਜਗਸੀਰ ਸਿੰਘ ਤੇ ਗੁਰਸੇਵਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।