2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਵਰਕਰ ਇਕਜੁੱਟ ਹੋਣ: ਦਰਸ਼ਨ ਸਿੰਘ ਢਿੱਲਵਾਂ
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦੌਰੇ ਸਬੰਧੀ ਅਕਾਲੀ ਦਲ ਦੀਆਂ ਪਿੰਡਾਂ ’ਚ ਮੀਟਿੰਗਾਂ ਜਾਰੀ
ਬਰਗਾੜੀ, 6 ਅਕਤੂਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ 10 ਅਕਤੂਬਰ ਨੂੰ ਹਲਕਾ ਜੈਤੋ ਦੇ ਕੀਤੇ ਜਾ ਰਹੇ ਦੌਰੇ ਸਬੰਧੀ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬੁਰਜ ਹਰੀਕਾ, ਗੋਂਦਾਰਾ, ਰਣ ਸਿੰਘ ਵਾਲਾ, ਨਿਆਮੀਵਾਲਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਘਰ ਪਿੰਡ ਬਹਿਬਲ ਕਲਾਂ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ।
ਪ
ਪਿੰਡ ਬਹਿਬਲ ਕਲਾਂ ਵਿਖੇ ਸੀਨੀਅਰ ਆਗੂ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਘਰ ਮੀਟਿੰਗ ਸਮੇਂ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਬਲਕਾਰ ਸਿੰਘ ਗੋਨਿਆਣਾ, ਅਮਰਜੀਤ ਕੌਰ ਪੰਜਗਰਾਈਂ, ਅਮਰਪ੍ਰੀਤ ਢਿੱਲੋਂ ਆਦਿ। ਤਸਵੀਰ : ਲਖਵਿੰਦਰ ਸ਼ਰਮਾ
07-10-2026
ਬਰਗਾੜੀ, 6 ਅਕਤੂਬਰ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ 10 ਅਕਤੂਬਰ ਨੂੰ ਹਲਕਾ ਜੈਤੋ ਦੇ ਕੀਤੇ ਜਾ ਰਹੇ ਦੌਰੇ ਸਬੰਧੀ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬੁਰਜ ਹਰੀਕਾ, ਗੋਂਦਾਰਾ, ਰਣ ਸਿੰਘ ਵਾਲਾ, ਨਿਆਮੀਵਾਲਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਘਰ ਪਿੰਡ ਬਹਿਬਲ ਕਲਾਂ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਪਿੰਡ ਬਹਿਬਲ ਕਲਾਂ ਦੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਭਾਗ ਲਿਆ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ, ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸਰਕਲ ਪ੍ਰਧਾਨ ਅਮਰਪ੍ਰੀਤ ਢਿੱਲੋਂ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ 10 ਅਕਤੂਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਜੈਤੋ ਆ ਕੇ ਔਰਤਾਂ ਦੇ ਸਤਿਕਾਰ ਅਤੇ ਪੰਜਾਬ ਦੇ ਵਿਕਾਸ ਲਈ ਪਾਰਟੀ ਦੀਆਂ ਨੀਤੀਆਂ ’ਤੇ ਚਾਨਣਾ ਪਾਉਣਗੇ। ਇਸ ਮੌਕੇ ਸਮੂਹ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ, ਸਰਕਲ ਪੰਜਗਰਾਈਂ ਪ੍ਰਧਾਨ ਮਨਦੀਪ ਸਿੰਘ ਰੂਬੀ, ਵਿੱਕੀ ਜਟਾਣਾ, ਡਾ. ਮੱਖਣ ਸਿੰਘ ਬਰਾੜ, ਇਕਬਾਲ ਸਿੰਘ ਰਾਜਾ, ਬਲਾਕ ਸੰਮਤੀ ਮੈਂਬਰ ਮਹਿੰਦਰ ਸਿੰਘ, ਸੁਖਪਾਲ ਸਿੰਘ ਰਾਜਾ, ਬੇਅੰਤ ਸਿੰਘ, ਮਨਦੀਪ ਸਿੰਘ ਮਨੀ, ਜਥੇਦਾਰ ਦਰਸ਼ਨ ਸਿੰਘ, ਇਕਬਾਲ ਸਿੰਘ ਬਰਾੜ, ਦਰਸ਼ਨ ਸਿੰਘ ਬਰਾੜ, ਕੌਰ ਸਿੰਘ ਬਰਾੜ, ਗੁਰਮੇਲ ਸਿੰਘ, ਜੋਗਿੰਦਰ ਸਿੰਘ, ਜੋਰਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।