06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲਾਇਨਜ਼ ਕਲੱਬ ਵਲੋਂ ਵਿਸ਼ਵ ਅਧਿਆਪਕ ਦਿਵਸ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਪੰਜਗਰਾਈਂ ਕਲਾਂ, 6 ਅਕਤੂਬਰ (ਸੁਖਮੰਦਰ ਸਿੰਘ ਬਰਾੜ)-‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਂ ਕਲਾਂ (ਗਿੱਲ ਪੱਤੀ) ਵਿਖੇ ਵਿਸ਼ਵ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਗਵਰਨਰ ਲਾਇਨ ਅਜੇ ਗੋਇਲ ਦੀਆਂ ਹਦਾਇਤਾਂ ਅਨੁਸਾਰ ਅਧਿਆਪਕ ਸਨਮਾਨ ਸਮਾਰੋਹ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਇੰਚਾਰਜ ਵੀਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਤੇ ਬਲਜੀਤ ਸਿੰਘ ਐਮ.

Ad Position 21
No active advertisement
ਅਜੀਤ ਡੈਸਕ 07-10-2026
ਪੰਜਗਰਾਈਂ ਕਲਾਂ, 6 ਅਕਤੂਬਰ (ਸੁਖਮੰਦਰ ਸਿੰਘ ਬਰਾੜ)-‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਂ ਕਲਾਂ (ਗਿੱਲ ਪੱਤੀ) ਵਿਖੇ ਵਿਸ਼ਵ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਗਵਰਨਰ ਲਾਇਨ ਅਜੇ ਗੋਇਲ ਦੀਆਂ ਹਦਾਇਤਾਂ ਅਨੁਸਾਰ ਅਧਿਆਪਕ ਸਨਮਾਨ ਸਮਾਰੋਹ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਇੰਚਾਰਜ ਵੀਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਤੇ ਬਲਜੀਤ ਸਿੰਘ ਐਮ.ਡੀ ਦਸਮੇਸ਼ ਵਿੱਦਿਅਕ ਸੰਸਥਾਵਾਂ ਹਰੀਨੌਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਅਧਿਆਪਕਾਂ ਦੇ ਸਤਿਕਾਰ ਬਾਰੇ ਵੱਖ-ਵੱਖ ਨੁਕਤਿਆਂ ਦੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਘੁਲਿਆਣੀ ਨੇ ਕਲੱਬ ਦੀਆਂ ਪ੍ਰਾਪਤੀਆਂ, ਸੇਵਾਵਾਂ, ਕਾਰਜਾਂ ਅਤੇ ਲਾਇਨਜ ਇੰਟਰਨੈਸ਼ਨਲ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਇੰਜੀ ਭੁਪਿੰਦਰ ਸਿੰਘ ਪ੍ਰਧਾਨ ਨੇ ਆਖਿਆ ਕਿ ਸਾਨੂੰ ਪਹਿਲਾਂ ਆਪ ਸਾਫ਼ ਸੁਥਰਾ ਅਤੇ ਫਿਰ ਗਲੀ-ਮੁਹੱਲਿਆਂ ਸਮੇਤ ਘਰ ਦੀ ਸਫ਼ਾਈ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਪਲੀਤ ਹੋ ਰਹੇ ਵਾਤਾਵਰਨ ਨਾਲ ਭਵਿੱਖ ਵਿਚ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ। ਸਮਾਗਮ ਦੇ ਅਖ਼ੀਰ ਵਿਚ ਕਲੱਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਪੱਤੀ ਦੇ ਈਟੀਟੀ ਅਧਿਆਪਕ ਸ਼ਿੰਦਰਪਾਲ ਕੱਕੜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਖਰੈਤੀ ਲਾਲ ਸ਼ਰਮਾ, ਡਾ. ਬਲਦੇਵ ਸਿੰਘ ਭੋਲਾ ਪ੍ਰਧਾਨ ਗੁਰੂ ਨਾਨਕ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ, ਸਕੱਤਰ ਐਸ.ਡੀ.ਓ. ਭੁਪਿੰਦਰ ਸਿੰਘ ਬਰਾੜ, ਮਨਜੀਤ ਸਿੰਘ ਲਵਲੀ, ਬੀਰਇੰਦਰਪਾਲ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸਹੀ ਕਦਮ : ਸੰਦੀਪ ਕੁਮਾਰ ਰੋਮਾਣਾ ਅਗਲੀ ਖ਼ਬਰ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਧੜੇਬੰਦੀ ਖ਼ਤਮ ਹੋਵੇਗੀ : ਕਾਂਗਰਸੀ ਆਗੂ
Ad Position 24