06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ’ਤੇ ਲੰਗਰ ਲਗਾਇਆ

ਕੋਟਕਪੂਰਾ, 6 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਬਾਈਪਾਸ ਬਠਿੰਡਾ-ਫ਼ਰੀਦਕੋਟ ਰੋਡ ’ਤੇ ਨਿਪਾਲੀ ਢਾਬੇ ਦੇ ਨਜ਼ਦੀਕ ਪੈਟਰੋਲ ਪੰਪ ’ਤੇ ਠੇਕੇਦਾਰ ਦਰਸ਼ਨ ਸਿੰਘ ਅਤੇ ਠੇਕੇਦਾਰ ਗੁਰਦੇਵ ਸਿੰਘ ਦੇ ਪਰਿਵਾਰ ਵਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ’ਤੇ ਪੰਜਵਾਂ ਲੰਗਰ ਲਗਾਇਆ ਗਿਆ। ਇਸ ਮੌਕੇ ਠੇਕੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸਤਿਗੁਰਾਂ ਦੀ ਅਪਾਰ ਕਿਰਪਾ ਸਦਕਾ ਸਮੁੱਚੇ ਪਰਿਵਾਰ ਵਲੋਂ ਆਪਣੀ ਕਿਰਤ-ਕਮਾਈ ਨੂੰ ਸਫ਼ਲ ਬਣਾਉਣ ਵਾਸਤੇ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ’ਤੇ ਹਰੇਕ ਸਾਲ ਸੰਗਤ ਵਾਸਤੇ ਦਿਹਾਤੀ ਕੋਠੇ ਪੰਚਾਇਤ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਗੁਰੂ ਕਾ ਲੰਗਰ ਲਗਾਇਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 07-10-2026
ਕੋਟਕਪੂਰਾ, 6 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਬਾਈਪਾਸ ਬਠਿੰਡਾ-ਫ਼ਰੀਦਕੋਟ ਰੋਡ ’ਤੇ ਨਿਪਾਲੀ ਢਾਬੇ ਦੇ ਨਜ਼ਦੀਕ ਪੈਟਰੋਲ ਪੰਪ ’ਤੇ ਠੇਕੇਦਾਰ ਦਰਸ਼ਨ ਸਿੰਘ ਅਤੇ ਠੇਕੇਦਾਰ ਗੁਰਦੇਵ ਸਿੰਘ ਦੇ ਪਰਿਵਾਰ ਵਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ’ਤੇ ਪੰਜਵਾਂ ਲੰਗਰ ਲਗਾਇਆ ਗਿਆ। ਇਸ ਮੌਕੇ ਠੇਕੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸਤਿਗੁਰਾਂ ਦੀ ਅਪਾਰ ਕਿਰਪਾ ਸਦਕਾ ਸਮੁੱਚੇ ਪਰਿਵਾਰ ਵਲੋਂ ਆਪਣੀ ਕਿਰਤ-ਕਮਾਈ ਨੂੰ ਸਫ਼ਲ ਬਣਾਉਣ ਵਾਸਤੇ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ’ਤੇ ਹਰੇਕ ਸਾਲ ਸੰਗਤ ਵਾਸਤੇ ਦਿਹਾਤੀ ਕੋਠੇ ਪੰਚਾਇਤ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਗੁਰੂ ਕਾ ਲੰਗਰ ਲਗਾਇਆ ਜਾਂਦਾ ਹੈ। ਇਸੇ ਲੜੀ ਤਹਿਤ ਪੰਜਵਾਂ ਸਾਲਾਨਾ ਲੰਗਰ ਲਗਾਇਆ ਗਿਆ। ਇਸ ਦੌਰਾਨ ਸੁਭਾ ਤੋਂ ਲੈ ਕੇ ਸ਼ਾਮ ਤੱਕ ਪਕੌੜੇ, ਜਲੇਬੀਆਂ, ਪੂਰੀਆਂ, ਸਾਫ਼ ਪਾਣੀ ਅਤੇ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ ਜੋ ਕਿ 8 ਅਕਤੂਬਰ ਤੱਕ ਚੱਲੇਗਾ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਖ਼ੁਦ ਵੀ ਪੰਗਤ ’ਚ ਬੈਠ ਕੇ ਪ੍ਰਸ਼ਾਦਾ ਛਕਿਆ। ਓਲਡ ਇਜ਼ ਗੋਲਡ ਕਲੱਬ ਦੇ ਪ੍ਰਧਾਨ ਰਿਟਾਇਰਡ ਅਧਿਆਪਕ ਜੋਗਿੰਦਰ ਸਿੰਘ ਅਤੇ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਸੇਵਾ ਕਾਰਜਾਂ ’ਚ ਹਿੱਸਾ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਚੰਦਭਾਨ ਡਰੇਨ ਦੇ ਨਵੇਂ ਬਣੇ ਪੁਲ ਦੇ ਦੋਵੇਂ ਪਾਸਿਆਂ ’ਤੇ ਪ੍ਰੀਮਿਕਸ ਪਾਉਣ ਦੀ ਮੰਗ ਅਗਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸਹੀ ਕਦਮ : ਸੰਦੀਪ ਕੁਮਾਰ ਰੋਮਾਣਾ
Ad Position 24