ਡਾ. ਅੰਬੇਦਕਰ ਅਪਾਹਜ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਦਕਰ ਅਪਾਹਜ ਵੈਲਫੇਅਰ ਸੁਸਾਇਟੀ ਸਭਾ (ਰਜਿ.)
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਦਕਰ ਅਪਾਹਜ ਵੈਲਫੇਅਰ ਸੁਸਾਇਟੀ ਸਭਾ (ਰਜਿ.) ਫ਼ਰੀਦਕੋਟ ਦੀ ਮੀਟਿੰਗ ਸੰਯੁਕਤ ਸਕੱਤਰ ਕੋਮਲਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅੰਗਹੀਣ ਵਰਗ ਅਜੋਕੇ ਸਮੇਂ ਦੀਆਂ ਸਰਕਾਰਾਂ ਤੋਂ ਆਪਣੇ ਬਣਦੇ ਬੁਨਿਆਦੀ ਹੱਕਾਂ ਲਈ ਹਰ ਪਾਰਟੀ ਦੀ ਸਰਕਾਰ ਅੱਗੇ ਗੁਹਾਰ ਲਾ ਰਹੇ ਹਨ। ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੜ੍ਹੇ ਲਿਖੇ ਅੰਗਹੀਣਾਂ ਨੂੰ ਵੱਖ-ਵੱਖ ਵਿਭਾਗਾਂ ’ਚ ਨਿਯੁਕਤੀ ਅੰਗਹੀਣ ਕੋਟੇ ਮੁਤਾਬਿਕ ਕੀਤੀ ਜਾਵੇ, ਪੈਨਸ਼ਨ 1500 ਤੋਂ ਵਧਾ ਕੇ 5 ਹਜ਼ਾਰ ਰੁਪਏ ਕੀਤੀ ਜਾਵੇ। ਇਸ ਮੌਕੇ ਵਿੱਤ ਸਕੱਤਰ ਬੇਅੰਤ ਸਿੰਘ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬਰਾੜ, ਪੂਨਮਦੀਪ ਕੌਰ, ਵਿਕਰਮ ਸਿੰਘ, ਸੁਨੀਲ ਕੁਮਾਰ, ਵਤਨਵੀਰ ਜ਼ਖਮੀ ਆਦਿ ਹਾਜ਼ਰ ਸਨ।