ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਪ੍ਰਚਾਰ
ਬਾਜਾਖਾਨਾ, 7 ਅਕਤੂਬਰ (ਜਗਦੀਪ ਸਿੰਘ ਗਿੱਲ)-ਸਿਹਤ ਵਿਭਾਗ ਬਾਜਾਖਾਨਾ ਵਲੋਂ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀ ਕਰਵਾਈ ਗਈ । ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ।
ਬਾਜਾਖਾਨਾ, 7 ਅਕਤੂਬਰ (ਜਗਦੀਪ ਸਿੰਘ ਗਿੱਲ)-ਸਿਹਤ ਵਿਭਾਗ ਬਾਜਾਖਾਨਾ ਵਲੋਂ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀ ਕਰਵਾਈ ਗਈ ।ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ। ਡਾ. ਨਵਪ੍ਰੀਤ ਗਰੇਵਾਲ ਨੇ ਕਿਹਾ ਕਿ ਡੇਂਗੂ, ਚਿਕਨਗੁਨੀਆ ਅਤੇ ਹੋਰ ਮੱਛਰਾਂ ਰਾਹੀਂ ਫ਼ੈਲਣ ਵਾਲੀਆਂ ਬਿਮਾਰੀਆਂ ਲਈ ਇਹ ਮੌਸਮ ਸਭ ਤੋਂ ਢੁੱਕਵਾਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਾਗਰੂਕ ਨਾਗਰਿਕ ਹੋਣ ਦੇ ਨਾ ਤੇ ਸਿਹਤ ਵਿਭਾਗ ਦੀ ਇਸ ਮੁਹਿੰਮ ਵਿਚ ਆਪਣਾ ਬਣਦਾ ਯੋਗਦਾਨ ਪਾ ਕੇ ਆਪਣੇ ਘਰ ਅਤੇ ਆਪਣੇ ਆਲੇ-ਦੁਆਲੇ ਡੇਂਗੂ ਖ਼ਿਲਾਫ਼ ਸਰਗਰਮੀਆਂ ਵਿਚ ਸਰਗਰਮ ਭੂਮਿਕਾ ਨਿਭਾਈ ਜਾਵੇ। ਬਲਾਕ ਐਕਸਟੈਂਸ਼ਨ ਐਜੂਕੇਟਰ ਫਲੈਗ ਚਾਵਲਾ ਅਤੇ ਪਵਨਜੀਤ ਕੌਰ ਨੇ ਸਾਂਝੇ ਰੂਪ ਵਿਚ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਟਾਇਰਾਂ, ਟੁੱਟੇ ਬਰਤਨਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਨਿਯਮਿਤ ਸਫ਼ਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਿਹਤ ਸੁਪਰਵਾਈਜ਼ਰ ਸੁਖਰਾਜ ਸਿੰਘ, ਸਿਹਤ ਕਰਮੀ ਚਮਕੌਰ ਸਿੰਘ ਤੇ ਅਮਰਜੀਤ ਕੌਰ ਵਲੋਂ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ । ਇਸ ਮੌਕੇ ਡਾ. ਪਲਕ, ਡਾ. ਰੁਪਾਲੀ ਅਤੇ ਸਟਾਫ਼ ਨਰਸ ਪਰਮਿੰਦਰ ਕੌਰ ਹਾਜ਼ਰ ਸਨ।