ਮਾਨ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ : ਸੂਬਾ ਸਿੰਘ ਬਾਦਲ
ਜੈਤੋ, 7 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਮਾਨ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਤੇ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਿਆ ਹੈ ਤੇ ਇਸ ਨੂੰ ਚਲਦਾ ਕਰਨ ਲਈ ਪੰਜਾਬ ਵਾਸੀ ਤਿਆਰ ਬੈਠੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਪਾਰਟੀ ਵਰਕਰਾਂ, ਲੋਕਾਂ ਤੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 10 ਅਕਤੂਬਰ ਨੂੰ ਜੈਤੋ ਵਿਖੇ ਕੀਤੀ ਜਾ ਰਹੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਰੈਲੀ ਨੂੰ ਲੈ ਕੇ ਹਲਕਾ ਜੈਤੋ ਦੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਜੈਤੋ, 7 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਮਾਨ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਤੇ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਿਆ ਹੈ ਤੇ ਇਸ ਨੂੰ ਚਲਦਾ ਕਰਨ ਲਈ ਪੰਜਾਬ ਵਾਸੀ ਤਿਆਰ ਬੈਠੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਪਾਰਟੀ ਵਰਕਰਾਂ, ਲੋਕਾਂ ਤੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 10 ਅਕਤੂਬਰ ਨੂੰ ਜੈਤੋ ਵਿਖੇ ਕੀਤੀ ਜਾ ਰਹੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਰੈਲੀ ਨੂੰ ਲੈ ਕੇ ਹਲਕਾ ਜੈਤੋ ਦੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਕੋਰ ਕਮੇਟੀ ਮੈਂਬਰ ਤੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਇਸਤਰੀ ਵਿੰਗ ਦਾ ਹਲਕਾ ਪ੍ਰਧਾਨ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੀ ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਰੈਲੀ ਵਿਚ ਹਲਕਾ ਜੈਤੋ ਤੋਂ ਵੱਡੀ ਗਿਣਤੀ ਵਿਚ ਵਰਕਰ ਸ਼ਮੂਲੀਅਤ ਕਰਨਗੇ। ਉਨ੍ਹਾਂ ਨੇ ਵਰਕਰਾਂ ਨੂੰ ਘਰ-ਘਰ ਸੰਪਰਕ ਕਰਕੇ ਲੋਕਾਂ ਨੂੰ ਰੈਲੀ ਵਿਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਸਰੂਪਇੰਦਰ ਸਿੰਘ ਦੁੱਲਟ, ਤਰਲੋਚਨ ਸਿੰਘ ਦੁੱਲਟ, ਹਰਚਰਨ ਸਿੰਘ ਬਾਠ ਕਰੀਰਵਾਲੀ, ਬਲਵੰਤ ਸਿੰਘ ਕਰੀਰਵਾਲੀ, ਰਾਜ ਸਿੰਘ ਮੋੜ, ਸੇਵਾਜੀਤ ਸਿੰਘ ਬੌਬੀ ਦੁੱਲਟ, ਗੁਣਤਾਸ਼ ਸਿੰਘ ਦੁੱਲਟ, ਹਰਮਨਪ੍ਰੀਤ ਸਿੰਘ ਬਾਸੀ, ਸਰਕਲ ਪ੍ਰਧਾਨ ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਗੁਰਵਿੰਦਰ ਸਿੰਘ ਬਰਾੜ ਮੈਂਬਰ ਪੀ.ਪੀ.ਸੀ., ਕੁਲਵੰਤ ਸਿੰਘ ਸਾਬਕਾ ਪੰਚ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਅਮਰਦੀਪ ਸਿੰਘ ਬਾਸੀ, ਰਿੰਟੂ ਸਰਪੰਚ, ਗੁਰਪ੍ਰੀਤ ਸਿੰਘ ਪੰਚ ਅਤੇ ਮਨੀ ਸਿੰਘ ਭਗਤੂਆਣਾ ਤੋਂ ਇਲਾਵਾ ਵੱਡੀ ਗਿਣਤੀ ’ਚ ਪਾਰਟੀ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।