08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਐਂਡ ਸਿੰਧ ਬੈਂਕ ਵਲੋਂ ਔਲਖ ’ਚ ਔਰਤਾਂ ਲਈ ਮੁਫ਼ਤ ਸਿਖਲਾਈ ਕੇਂਦਰ ਸ਼ੁਰੂ

ਪੰਜਗਰਾਈਂ ਕਲਾਂ, 7 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੇਂਡੂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਤਹਿਤ ਪੰਜਾਬ ਐਂਡ ਸਿੰਧ ਬੈਂਕ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਡਾਇਰੈਕਟਰ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਔਲਖ ’ਚ ਮੁਫ਼ਤ ਸਿਖਲਾਈ ਕੇਂਦਰ ਦੀ ਸ਼ੁਰੂਆਤ ਕੀਤੀ ਗਈ। ਇਸ ਕੇਂਦਰ ਵਿਚ ਜਿੱਥੇ ਔਰਤਾਂ ਨੂੰ ਕੱਪੜੇ ਸਿਉਣ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਉੱਥੇ ਦੁਪਹਿਰ ਦਾ ਖਾਣਾ ਅਤੇ ਚਾਹ ਤੋਂ ਇਲਾਵਾ ਸਿਖਲਾਈ ਲਈ ਕੱਪੜਾ ਦੇ ਬੁਕਰਮ ਵੀ ਮੁਫ਼ਤ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 08-10-2026
ਪੰਜਗਰਾਈਂ ਕਲਾਂ, 7 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੇਂਡੂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਤਹਿਤ ਪੰਜਾਬ ਐਂਡ ਸਿੰਧ ਬੈਂਕ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਡਾਇਰੈਕਟਰ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਔਲਖ ’ਚ ਮੁਫ਼ਤ ਸਿਖਲਾਈ ਕੇਂਦਰ ਦੀ ਸ਼ੁਰੂਆਤ ਕੀਤੀ ਗਈ। ਇਸ ਕੇਂਦਰ ਵਿਚ ਜਿੱਥੇ ਔਰਤਾਂ ਨੂੰ ਕੱਪੜੇ ਸਿਉਣ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਉੱਥੇ ਦੁਪਹਿਰ ਦਾ ਖਾਣਾ ਅਤੇ ਚਾਹ ਤੋਂ ਇਲਾਵਾ ਸਿਖਲਾਈ ਲਈ ਕੱਪੜਾ ਦੇ ਬੁਕਰਮ ਵੀ ਮੁਫ਼ਤ ਦਿੱਤੀ ਜਾਵੇਗੀ। ਸੰਸਥਾ ਦੇ ਫਕੈਲਟੀ ਮੈਂਬਰ ਅਮਨਦੀਪ ਸਿੰਘ ਨੇ ਦੱਸਿਆ ਕਿ ਆਰ. ਐਸ. ਈ. ਟੀ. ਆਈ. ਸਕੀਮ ਤਹਿਤ ਸ਼ੁਰੂ ਕੀਤੇ ਗਏ ਇਸ ਸਿਖਲਾਈ ਕੇਂਦਰ ਦਾ ਉਦੇਸ਼ ਔਰਤਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਮੁਫ਼ਤ ਸਿਖਲਾਈ ਕੇਂਦਰ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਮੌਕੇ ਫ਼ਕੈਲਟੀ ਮੈਂਬਰ ਅਰਵਿੰਦਰ ਸਿੰਘ, ਸਿਲਾਈ ਟੀਚਰ ਸਰਬਜੀਤ ਕੌਰ, ਸਰਪੰਚ ਬਲੌਰ ਸਿੰਘ, ਸਮਾਜ ਸੇਵੀ ਊਧਮ ਸਿੰਘ ਔਲਖ, ਬਾਬਾ ਜਗਸੀਰ ਸਿੰਘ, ਬੀਬੀ ਹਰਪ੍ਰੀਤ ਕੌਰ, ਪ੍ਰਧਾਨ ਸੁਖਮੰਦਰ ਸਿੰਘ ਬਰਾੜ, ਹਰਚੰਦ ਸਿੰਘ ਬਰਾੜ, ਬੂਟਾ ਸਿੰਘ ਬਰਾੜ, ਸੇਵਕ ਸਿੰਘ ਸੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਊਂਟ ਲਿਟਰਾ ਜ਼ੀ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜੈਤੋ ਰੈਲੀ ਸੰਬੰਧੀ ਸੂਬਾ ਸਿੰਘ ਬਾਦਲ ਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗਾਂ
Ad Position 24