ਖੇਡਾਂ ਵਤਨ ਪੰਜਾਬ ਦੀਆਂ ’ਚ ਮਾਊਂਟ ਲਿਟਰਾ ਜ਼ੀ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਇਸ ਦੌਰਾਨ ਹੋਏ ਕੁਸ਼ਤੀ ਦੇ ਮੁਕਾਬਲਿਆਂ ਵਿਚ ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਇਸ ਦੌਰਾਨ ਹੋਏ ਕੁਸ਼ਤੀ ਦੇ ਮੁਕਾਬਲਿਆਂ ਵਿਚ ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਗ੍ਰੀਕੋ-ਰੋਮਨ ਸਟਾਈਲ ਕੁਸ਼ਤੀ ਦੇ ਅੰਡਰ-14 ਵਰਗ ਵਿਚ ਸਕੂਲ ਦੇ ਹੋਣਹਾਰ ਖਿਡਾਰੀ ਅਮਨਿੰਦਰ ਸਿੰਘ ਨੇ 74 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਉਦੇ ਪ੍ਰਤਾਪ ਸਿੰਘ ਨੇ 75 ਕਿਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ, ਜਦਕਿ ਗੁਰ ਫਤਿਹ ਸਿੰਘ ਸੇਖੋਂ ਨੇ 84 ਕਿਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਡੀ.ਪੀ.ਈ. ਮਨਦੀਪ ਕੁਮਾਰ, ਮੰਜੋਧ ਸਿੰਘ ਅਤੇ ਅਮਨਦੀਪ ਸਿੰਘ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ।