12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡਾ. ਸੰਦੀਪ ਮਲਹੋਤਰਾ ਦੇ ਪੀ. ਸੀ. ਐਸ ਨਾਮਜ਼ਦ ਹੋਣ ’ਤੇ ਦਿੱਤੀ ਵਧਾਈ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਡਾ. ਸੰਦੀਪ ਮਲਹੋਤਰਾ ਵਧੀਕ ਡਿਪਟੀ ਕਮਿਸ਼ਨਰ (ਆਰ.

Ad Position 21
No active advertisement
ਅਜੀਤ ਡੈਸਕ 12-10-2026
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਡਾ. ਸੰਦੀਪ ਮਲਹੋਤਰਾ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ) ਫ਼ਰੀਦਕੋਟ ਨੂੰ ਤਰੱਕੀ ਦੇ ਕੇ ਪੀ.ਸੀ.ਐਸ ਨਾਮਜ਼ਦ ਕਰਨ ’ਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ । ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਉਨ੍ਹਾਂ ਦੇ ਸਨਮਾਨ ਵਿਚ ਪਾਰਟੀ ਦਾ ਪ੍ਰੋਗਰਾਮ ਕੀਤਾ ਗਿਆ ਅਤੇ ਉਨ੍ਹਾਂ ਨੂੰ ਅਗਲੇ ਸਫ਼ਰ ਲਈ ਵਧਾਈਆਂ ਦਿੱਤੀਆਂ। ਡਾ. ਸੰਦੀਪ ਮਲਹੋਤਰਾ ਨੇ ਪੰਜਾਬ ਸਰਕਾਰ ਡਿਪਟੀ ਕਮਿਸ਼ਨਰ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਅਤੇ ਪੇਂਡੂ ਵਿਕਾਸ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਤੱਕ ਪਹੁੰਚਾਉਣ ਲਈ ਸਭ ਦੇ ਸਹਿਯੋਗ ਨਾਲ ਕੰਮ ਕੀਤਾ ਗਿਆ ਅਤੇ ਅੱਗੇ ਵੀ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਇਕਬਾਲ ਸਿੰਘ ਸੰਧੂ, ਪ੍ਰਵੇਸ਼ ਗੋਇਲ, ਵਿਕਾਸ ਸ਼ਰਮਾ, ਨੱਥਾ ਸਿੰਘ ਭੁੱਲਰ ਸਾਰੇ ਬੀ.ਡੀ.ਪੀ.ਓ. ਸਾਹਿਬਾਨ, ਪ੍ਰਭਚਰਨ ਸਿੰਘ, ਮਨਪ੍ਰੀਤ ਸਿੰਘ ਸੰਧੂ, ਸਤਿੰਦਰਪਾਲ ਸਿੰਘ, ਮਹਿੰਦਰ ਸਿੰਘ ਐਸ.ਡੀ ਓ, ਪ੍ਰਿੰਸ ਸਮੂਹ ਸੁਪਰਡੈਂਟ, ਬੇਅੰਤ ਸਿੰਘ ਢਿੱਲੋਂ ਪ੍ਰਧਾਨ ਪੰਚਾਇਤ ਸਕੱਤਰ, ਮਨਦੀਪ ਸਿੰਘ ਸਟੈਨੋ, ਜਸਪ੍ਰੀਤ ਕੌਰ ਇਚਾਰਜ ਪੀ.ਐਮ.ਏ.ਵਾਈ, ਅੰਮ੍ਰਿਤਪਾਲ ਕੌਰ ਅਤੇ ਸੁਖਵੀਰ ਸਿੰਘ ਕਲਰਕ ਸਮੇਤ ਵੱਡੀ ਗਿਣਤੀ ਵਿਚ ਦਫ਼ਤਰੀ ਅਤੇ ਫੀਲਡ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਦੇ ਕਿੰਡਰਗਾਰਟਨ ਵਿੰਗ ’ਚ ਲਾਲ ਰੰਗ ਦਿਵਸ ਮਨਾਇਆ ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਕਾਰਨ ਅਨਾਜ ਮੰਡੀਆਂ ’ਚ ਪਿਆ ਝੋਨਾ ਭਿੱਜਿਆ, ਮੌਸਮ ਦੇ ਵਿਗੜੇ ਮਿਜ਼ਾਜ਼ ਨੇ ਕਿਸਾਨਾਂ ਦੀ ਚਿੰਤਾ ਵਧਾਈ
Ad Position 24