ਕੇਂਦਰ ਸਰਕਾਰ ਨੇ ਮਹਿੰਗਾਈ ਵਧਾ ਕੇ ਲੋਕਾਂ ਦਾ ਕਚੂੰਮਰ ਕੱਢਿਆ- ਮੱਤਾ
ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)-ਕੇਂਦਰ ਦੀ ਹੁਕਮਰਾਨ ਸਰਕਾਰ ਦੇਸ਼ ਵਿਚੋਂ ਗ਼ਰੀਬੀ ਨੂੰ ਖ਼ਤਮ ਕਰਨ ਅਤੇ ਮਹਿੰਗਾਈ ਨੂੰ ਨੱਥ ਪਾਉਣ ’ਚ ਅਸਫ਼ਲ ਸਿੱਧ ਹੋਈ ਹੈ। ਕੇਂਦਰ ਸਰਕਾਰ ਨੇ ਮਹਿੰਗਾਈ ਵਧਾ ਕੇ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ।
ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)-ਕੇਂਦਰ ਦੀ ਹੁਕਮਰਾਨ ਸਰਕਾਰ ਦੇਸ਼ ਵਿਚੋਂ ਗ਼ਰੀਬੀ ਨੂੰ ਖ਼ਤਮ ਕਰਨ ਅਤੇ ਮਹਿੰਗਾਈ ਨੂੰ ਨੱਥ ਪਾਉਣ ’ਚ ਅਸਫ਼ਲ ਸਿੱਧ ਹੋਈ ਹੈ। ਕੇਂਦਰ ਸਰਕਾਰ ਨੇ ਮਹਿੰਗਾਈ ਵਧਾ ਕੇ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ। ਆਏ ਦਿਨ ਹਰ ਘਰ ’ਚ ਲੋੜੀਂਦੀਆਂ ਜ਼ਰੂਰੀ ਵਸਤਾਂ ਭਾਅ ਵਧਾ ਦਿੱਤਾ ਜਾਂਦਾ ਹੈ, ਜਿਸ ਨੇ ਆਮ ਅਤੇ ਗ਼ਰੀਬ ਵਰਗ ਦੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਹ ਪ੍ਰ੍ਰਗਟਾਵਾ ਪੰਜਾਬ ਮੰਡੀਕਰਨ ਦੇ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਤੇਲ, ਗੈਸ, ਘਰੇਲੂ ਰਸੋਈ ਦੀਆਂ ਚੀਜ਼ਾਂ ਸਮੇਤ ਹੋਰ ਰੋਜ਼ਾਨਾ ਜੀਵਨ ’ਚ ਵਰਤੀਆਂ ਜਾਣ ਵਾਲੀਆਂ ਵਸਤਾਂ ਆਮ ਲੋਕਾਂ ਦੀ ਖ਼ਰੀਦ ਸ਼ਕਤੀ ਤੋਂ ਬਾਹਰ ਹੋ ਗਈਆਂ ਹਨ। ਇਨ੍ਹਾਂ ਦੀ ਕੇਂਦਰ ਸਰਕਾਰ ਨੂੰ ਉਕਾ ਚਿੰਤਾ ਨਹੀਂ ਹੈ ਅਤੇ ਲੋਕ ਮਹਿੰਗਾਈ ਦੀ ਮਾਰ ਹੇਠ ਲਗਾਤਾਰ ਪਿਸਦੇ ਜਾ ਰਹੇ ਹਨ। ਮੱਤਾ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਦੀ ਆਮਦ ਨੂੰ ਵੇਖਦਿਆਂ ਪਿਛਲੇ ਚਾਰ ਦਿਨਾਂ ਤੋਂ ਦੁੁਬਾਰਾ ਫ਼ਿਰ ਖੰਡ ਦੀਆਂ ਕੀਮਤਾਂ ਲਗਤਾਰ ਵਧਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਕੇਂਦਰ ’ਚ ਲੋਕ ਪੱਖੀ ਸਰਕਾਰ ਲਿਆਉਣ ਦੀ ਪ੍ਰਮੁੱਖ ਜ਼ਰੂਰਤ ਹੈ। ਹੁਕਮਰਾਨ ਸਰਕਾਰ ਦੀਆਂ ਨੀਤੀਆਂ ਤੋਂ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਤੰਗ ਆ ਚੁੱਕੇ ਹਨ।