ਅਲਾਇੰਸ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਸੋਨੇ ਤੇ ਕਾਂਸੀ ਦੇ ਤਗਮੇ ਜਿੱਤੇ
ਜੈਤੋ, 11 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਫ਼ਰੀਦਕੋਟ ਜ਼ਿਲ੍ਹੇ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਵਿਦਿਆਰਥੀਆਂ ਨੇ ਸ਼ਤਰੰਜ ਅਤੇ ਕਰਾਟੇ ਮੁਕਾਬਲਿਆਂ ਵਿਚ ਬਿਹਤਰੀਨ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਕਈ ਮੈਡਲ ਹਾਸਿਲ ਕੀਤੇ।
ਅ
ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ। ਤਸਵੀਰ : ਗੁਰਚਰਨ ਸਿੰਘ ਗਾਬੜੀਆ
12-10-2026
ਜੈਤੋ, 11 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਫ਼ਰੀਦਕੋਟ ਜ਼ਿਲ੍ਹੇ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਵਿਦਿਆਰਥੀਆਂ ਨੇ ਸ਼ਤਰੰਜ ਅਤੇ ਕਰਾਟੇ ਮੁਕਾਬਲਿਆਂ ਵਿਚ ਬਿਹਤਰੀਨ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਕਈ ਮੈਡਲ ਹਾਸਿਲ ਕੀਤੇ। ਸ਼ਤਰੰਜ ਮੁਕਾਬਲਾ (17 ਸਾਲ ਤੋਂ ਘੱਟ ਉਮਰ ਦੇ ਲੜਕੇ) ਵਿਚ ਗੇਵਿਨ ਬਾਂਸਲ ਨੇ ਕਾਂਸੀ ਦਾ ਮੈਡਲ ਜਿੱਤ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕਰਾਟੇ ਮੁਕਾਬਲਾ (14 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ) ’ਚ ਸਾਨਵੀ ਨੇ ਕਾਂਸੀ ਦਾ ਤਗਮਾ (30 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ), ਸੁਖਮਨਜੀਤ ਕੌਰ ਨੇ ਸੋਨੇ ਦਾ ਮੈਡਲ (50 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ), ਸਨਾਯਰਾ ਨੇ ਸੋਨੇ ਦਾ ਮੈਡਲ (50 ਕਿਲੋਗ੍ਰਾਮ ਤੋਂ ਵੱਧ ਭਾਰ ਵਰਗ), ਕਰਾਟੇ ਮੁਕਾਬਲਾ (14 ਸਾਲ ਤੋਂ ਘੱਟ ਉਮਰ ਦੇ ਲੜਕੇ) ਪਿਯੂਸ਼ ਗੁਪਤਾ ਨੇ ਕਾਂਸੀ ਦਾ ਮੈਡਲ (30 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ), ਈਸ਼ਾਨ ਸਿੰਘ ਨੇ ਕਾਂਸੀ ਦਾ ਮੈਡਲ (40 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ), ਕ੍ਰਿਸ਼ਿਵ ਗੋਇਲ ਨੇ ਚਾਂਦੀ ਦਾ ਮੈਡਲ (45 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ), ਸਾਰਥਿਕ ਬਾਂਸਲ ਨੇ ਕਾਂਸੀ ਦਾ ਮੈਡਲ (50 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ), ਦਾਨਿਸ਼ ਨੇ ਚਾਂਦੀ ਦਾ ਮੈਡਲ (55 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ), ਕਰਾਟੇ ਮੁਕਾਬਲਾ (17 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ) ਭਵਿਆ ਨੇ ਕਾਂਸੀ ਦਾ ਤਗਮਾ, ਕਰਾਟੇ ਮੁਕਾਬਲਾ (17 ਸਾਲ ਤੋਂ ਘੱਟ ਉਮਰ ਦੇ ਲੜਕੇ) ਵੇਦਾਂਤ ਨੇ ਸੋਨੇ ਦਾ ਮੈਡਲ ਜਿੱਤਿਆ। ਜਦ ਕਿ ਸੁਖਮਨਜੀਤ ਕੌਰ, ਸਨਾਯਰਾ ਅਤੇ ਵੇਦਾਂਤ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਹੋਈ ਹੈ। ਇਨ੍ਹਾਂ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਅਤੇ ਪ੍ਰਬੰਧਕੀ ਕਮੇਟੀ ਨੇ ਤਗਮੇ ਜਿੱਤਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।