ਫ਼ਰੀਦਕੋਟ ਰਤਨ ਐਵਾਰਡ-2026 ਕੌਮਾਂਤਰੀ ਖਿਡਾਰਨ ਮਲਿਕਾ ਗੋਇਲ ਨੂੰ ਦਿੱਤਾ ਜਾਵੇਗਾ- ਅਸ਼ੋਕ ਸੱਚਰ
ਫ਼ਰੀਦਕੋਟ, 11 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਦੁਸਹਿਰਾ ਮੇਲਾ ਮਨਾਉਣ ਲਈ ਦੁਸਹਿਰਾ ਕਮੇਟੀ ਦੀ ਮੀਟਿੰਗ ਕਮਲ ਕਲਿਆਣ ਆਸ਼ਰਮ ਫ਼ਰੀਦਕੋਟ ਵਿਖੇ ਦੁਸਹਿਰਾ ਕਮੇਟੀ ਦੇ ਚੇਅਰਮੈਨ ਅਸ਼ੋਕ ਸੱਚਰ ਅਤੇ ਪ੍ਰਧਾਨ ਵਿਨੋਦ ਬਜਾਜ ਦੀ ਪ੍ਰਧਾਨਗੀ ਹੇਠ ਹੋਈ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਹਰ ਵਾਰ ਦੀ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ।
ਦ
ਦੁਸਹਿਰੇ ਮੇਲੇ ਦੀ ਮੀਟਿੰਗ ਦੌਰਾਨ ਚੇਅਰਮੈਨ ਅਸ਼ੋਕ ਸੱਚਰ, ਪ੍ਰਧਾਨ ਵਿਨੋਦ ਬਜਾਜ ਤੇ ਹੋਰ ਅਹੁਦੇਦਾਰ ਅਤੇ ਮੈਂਬਰ। ਤਸਵੀਰ : ਹਰਮਿੰਦਰ ਸਿੰਘ ਮਿੰਦਾ
12-10-2026
ਫ਼ਰੀਦਕੋਟ, 11 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਦੁਸਹਿਰਾ ਮੇਲਾ ਮਨਾਉਣ ਲਈ ਦੁਸਹਿਰਾ ਕਮੇਟੀ ਦੀ ਮੀਟਿੰਗ ਕਮਲ ਕਲਿਆਣ ਆਸ਼ਰਮ ਫ਼ਰੀਦਕੋਟ ਵਿਖੇ ਦੁਸਹਿਰਾ ਕਮੇਟੀ ਦੇ ਚੇਅਰਮੈਨ ਅਸ਼ੋਕ ਸੱਚਰ ਅਤੇ ਪ੍ਰਧਾਨ ਵਿਨੋਦ ਬਜਾਜ ਦੀ ਪ੍ਰਧਾਨਗੀ ਹੇਠ ਹੋਈ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਹਰ ਵਾਰ ਦੀ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਚੇਅਰਮੈਨ ਅਸ਼ੋਕ ਸੱਚਰ ਅਤੇ ਪ੍ਰਧਾਨ ਵਿਨੋਦ ਬਜਾਜ ਨੇ ਦੱਸਿਆ ਕਿ ਫ਼ਰੀਦਕੋਟ ਰਤਨ ਐਵਾਰਡ-2026 ਦੀ ਕੌਮਾਂਤਰੀ ਖਿਡਾਰਨ ਮਲਿਕਾ ਗੋਇਲ ਨੂੰ ਦਿੱਤਾ ਜਾਵੇਗਾ। ਆਯੂਰਵੈਦਿਕ ਜੜੀ-ਬੂਟੀਆਂ ਅਤੇ ਦੁਆ ਨਾਲ ਬਿਮਾਰੀਆਂ ਦਾ ਇਲਾਜ ਕਰਨ ਵਾਲੇ ਮਹੰਤ ਬਲਦੇਵ ਦਾਸ ਡਾ. ਪ੍ਰਦੀਪ ਗਰਗ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਕੈਂਸਰ ਰੋਗਾ ਦੇ ਮਾਹਿਰ ਅਤੇ ਉੱਘੇ ਸਾਹਿਤਕਾਰ ਗਿਆਨੀ ਮੁਖਤਿਆਰ ਸਿੰਘ ਵੰਗੜ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਦੁਸਹਿਰੇ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਗੁਰਦਿੱਤ ਸਿੰਘ ਸੇਖੋਂ ਸ਼ਾਮਿਲ ਹੋਣਗੇ। ਪ੍ਰਧਨਗੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸੀਨੀਅਰ ਪੁਲਿਸ ਕਪਤਾਨ ਗੁਰਬੰਸ ਸਿੰਘ ਬੈਂਸ ਕਰਨਗੇ। ਵਿਸ਼ੇਸ਼ ਤੌਰ ’ਤੇ ਓੁਪਿੰਦਰ ਸ਼ਰਮਾ ਸਾਬਕਾ ਮੰਤਰੀ ਪੰਜਾਬ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਾਬਕਾ ਵਿਧਾਇਕ ਫ਼ਰੀਦਕੋਟ, ਦੀਪ ਮਲਹੋਤਰਾ ਸਾਬਕਾ ਵਿਧਾਇਕ ਫ਼ਰੀਦਕੋਟ, ਪਰਮਬੰਸ ਸਿੰਘ ਬੰਟੀ ਰੋਮਾਣਾ ਹਲਕਾ ਇੰਚਾਰਜ ਸ਼ੋਮਣੀ ਅਕਾਲੀ ਦਲ ਫ਼ਰੀਦਕੋਟ, ਸੰਦੀਪ ਸਿੰਘ ਧਾਲੀਵਾਲ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਤੇ ਸੰਦੀਪ ਸਿੰਘ ਸੰਨੀ ਬਰਾੜ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਸ਼ਾਮਿਲ ਹੋਣਗੇ। ਦੁਸਹਿਰੇ ਮੇਲੇ ਦੌਰਾਨ ਗਿੱਧਾਂ-ਭੰਗੜਾ, ਬਾਜ਼ੀਗਰਾਂ ਦੇ ਕਰਤੱਵ, ਮੋਟਰ ਸਈਕਲਾਂ ਦੇ ਕਰਤੱਵ, ਭਗਵਾਨ ਸ੍ਰੀ ਰਾਮ ਚੰਦਰ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਿਤ ਝਾਕੀਆਂ, ਆਤਿਸ਼ਬਾਜੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੀਆਂ। ਉਨ੍ਹਾਂ ਦੱਸਿਆ ਕਿ ਦਸੁਹਿਰੇ ਮੇਲੇ ਦੀ ਸਫ਼ਲਤਾਂ ਲਈ ਵੱਖ ਵੱਖ ਕਮੇਟੀਆ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 20 ਅਕਤੂਬਰ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮਨਾਏ ਜਾਣ ਵਾਲੇ ਦੁਸਹਿਰੇ ਮੇਲੇ ਵਿਚ ਰਾਵਣ, ਕੁੰਭ ਕਰਨ ਅਤੇ ਮੇਘਨਾਥ ਆਦਮ ਕੱਦ ਦੇ ਬੁੱਤਾਂ ਨੂੰ ਅਗਨੀ ਭੇਟ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਦੁਸਹਿਰਾ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।