11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅਨਾਜ ਮੰਡੀ ਮਲੋਟ ’ਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

ਮਲੋਟ, 11 ਅਕਤੂਬਰ (ਪਾਟਿਲ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੀ ਅਨਾਜ ਮੰਡੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ।

Ad Position 21
No active advertisement
ਮਲੋਟ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਹੋਰ। ਤਸਵੀਰ: ਪਾਟਿਲ 12-10-2026
ਮਲੋਟ, 11 ਅਕਤੂਬਰ (ਪਾਟਿਲ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੀ ਅਨਾਜ ਮੰਡੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਝੋਰੜ ਪਿੰਡ ਦੇ ਕਿਸਾਨ ਰਸ਼ਪਾਲ ਸਿੰਘ ਪੁੱਤਰ ਬਲਦੇਵ ਸਿੰਘ ਦੀ 100 ਕੁਇੰਟਲ ਝੋਨੇ ਦੀ ਫ਼ਸਲ ਪੰਜਾਬ ਵੇਅਰ ਹਾਊਸ ਏਜੰਸੀ ਰਾਹੀਂ ਐਮ.ਐਸ.ਪੀ. ਰੇਟ 2461/- ਰੁਪਏ ’ਤੇ ਖ਼ਰੀਦ ਕਰਕੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ, ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ ਤੇ ਫ਼ਸਲ ਦੀ ਖ਼ਰੀਦ ਤੋਂ ਬਾਅਦ ਲਿਫ਼ਟਿੰਗ ਨੂੰ ਵੀ ਨਿਰਵਿਘਨ ਬਣਾਇਆ ਜਾਵੇ। ਇਸ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨਜੀਤ ਸਿੰਘ ਬਰਾੜ, ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ, ਸੈਕਟਰੀ ਮਨਦੀਪ ਰਹੇਜਾ, ਸੁਪਰਵਾਈਜ਼ਰ ਅਮਨਦੀਪ ਸਿੰਘ, ਵਿਕਾਸ ਕੁਮਾਰ, ਵਿਪਨ ਕੁਮਾਰ, ਅਜੈ ਪਰੀਕ, ਸੁਖਪਾਲ ਸਿੰਘ, ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਪੀ.ਏ. ਅਰਸ਼ ਸਿੱਧੂ, ਪੀ.ਏ. ਸ਼ਿੰਦਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ, ਮਲੋਟ ਵਾਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਸੈਂਟਰ ਮਲੋਟ ਈਸਟ ਦੀਆਂ ਪ੍ਰਾਇਮਰੀ ਖੇਡਾਂ ਸਮਾਪਤ ਅਗਲੀ ਖ਼ਬਰ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ
Ad Position 24