ਵਿਧਾਇਕ ਕਾਕਾ ਬਰਾੜ ਵਲੋਂ ਨਵੇਂ ਓਪਨ ਜਿੰਮ ਦਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਲੋਕਾਂ ਦੀ ਸਿਹਤ ਤੇ ਸਰੀਰਕ ਤੰਦਰੁਸਤੀ ਨੂੰ ਧਿਆਨ ਵਿਚ ਰੱਖਦਿਆਂ ਨਵੇਂ ਸਥਾਪਤ ਕੀਤੇ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਜਿੰਮ ਵਿਚ ਕਸਰਤ ਕਰਨ ਲਈ ਵੱਖ-ਵੱਖ ਕਿਸਮ ਦੀਆਂ ਆਧੁਨਿਕ ਮਸ਼ੀਨਾਂ ਲਾਈਆਂ ਗਈਆਂ ਹਨ, ਜਿਨ੍ਹਾਂ ਦਾ ਲਾਭ ਪਾਰਕ ਵਿਚ ਸੈਰ ਕਰਨ ਲਈ ਆਉਣ ਵਾਲੇ ਸ਼ਹਿਰ ਵਾਸੀ ਲੈ ਸਕਣਗੇ।
ਸ
ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਓਪਨ ਜਿੰਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਨਾਲ ਹੋਰ। ਅਜੀਤ ਤਸਵੀਰ
12-10-2026
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਲੋਕਾਂ ਦੀ ਸਿਹਤ ਤੇ ਸਰੀਰਕ ਤੰਦਰੁਸਤੀ ਨੂੰ ਧਿਆਨ ਵਿਚ ਰੱਖਦਿਆਂ ਨਵੇਂ ਸਥਾਪਤ ਕੀਤੇ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਜਿੰਮ ਵਿਚ ਕਸਰਤ ਕਰਨ ਲਈ ਵੱਖ-ਵੱਖ ਕਿਸਮ ਦੀਆਂ ਆਧੁਨਿਕ ਮਸ਼ੀਨਾਂ ਲਾਈਆਂ ਗਈਆਂ ਹਨ, ਜਿਨ੍ਹਾਂ ਦਾ ਲਾਭ ਪਾਰਕ ਵਿਚ ਸੈਰ ਕਰਨ ਲਈ ਆਉਣ ਵਾਲੇ ਸ਼ਹਿਰ ਵਾਸੀ ਲੈ ਸਕਣਗੇ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਸੈਰ ਕਰਨ ਅਤੇ ਸਮਾਂ ਬਿਤਾਉਣ ਲਈ ਆਉਂਦੇ ਹਨ। ਸ਼ਹਿਰ ਵਾਸੀਆਂ ਵਲੋਂ ਪਾਰਕ ਵਿਚ ਕਸਰਤ ਕਰਨ ਲਈ ਜਿੰਮ ਦਾ ਸਾਮਾਨ ਲਗਾਉਣ ਦੀ ਲੋੜ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਗਈ ਸੀ। ਲੋਕਾਂ ਦੀ ਇਸ ਮੰਗ ਨੂੰ ਵੇਖਦਿਆਂ ਪਾਰਕ ਵਿਚ ਓਪਨ ਜਿੰਮ ਸਥਾਪਤ ਕਰਨ ਦਾ ਕੰਮ ਕਰਵਾਇਆ ਗਿਆ ਜਿਸ ਨੂੰ ਕੁਝ ਹੀ ਦਿਨਾਂ ਵਿਚ ਨੇਪਰੇ ਚਾੜ੍ਹ ਦਿੱਤਾ ਗਿਆ। ਓਪਨ ਜਿੰਮ ਦੀ ਸ਼ੁਰੂਆਤ ਮੌਕੇ ਸ਼ਹਿਰ ਵਾਸੀਆਂ ਨੇ ਇਸ ਸਹੂਲਤ ਲਈ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਕ ਵਿਚ ਲਾਈਆਂ ਗਈਆਂ ਕਸਰਤ ਵਾਲੀਆਂ ਮਸ਼ੀਨਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈਣਗੇ ਤੇ ਪਾਰਕ ਦੀ ਸਾਂਭ-ਸੰਭਾਲ ਵੱਲ ਵੀ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਐੱਮ.ਸੀ. ਵਿੱਕੀ ਕੁਮਾਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।