12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹੈਰੋਇਨ ਸਮੇਤ ਵੱਖ-ਵੱਖ ਥਾਵਾਂ ’ਤੋਂ 10 ਵਿਅਕਤੀ ਕਾਬੂ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ 10 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-10-2026
ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ 10 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਇਕਬਾਲ ਚੰਦ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਕੱਚੀ ਪਟੜੀ ਸਰਹਿੰਦ ਨਹਿਰ, ਨੇੜੇ ਡੋਗਰ ਬਸਤੀ ਫ਼ਰੀਦਕੋਟ ਵਿਖੇ ਜਾ ਰਹੇ ਸਨ ਤਾਂ ਇਕ ਹਰਿਆਣਾ ਨੰਬਰੀ ਵਰਨਾ ਕਾਰ ਵਿਚ ਬੈਠੇ ਤਿੰਨ ਵਿਅਕਤੀਆਂ ਮਾਈਕਲ ਮਸੀਹ ਪੁੱਤਰ ਤਰਸੇਮ ਮਸੀਹ, ਸਤਵੀਰ ਸਿੰਘ ਪੁੱਤਰ ਦੀਪ ਸਿੰਘ ਤੇ ਸੁਰੇਸ਼ ਕੁਮਾਰ ਉਰਫ਼ ਰਾਜ ਪੁੱਤਰ ਭਵਾਨੀ ਪ੍ਰਸ਼ਾਦ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 25 ਗ੍ਰਾਮ ਹੈਰੋਇਨ, ਦੋ ਕੰਪਿਊਟਰ ਕੰਡੇ, ਚਾਰ ਲਾਈਟਰ, 6000 ਰੁਪਏ ਡਰੱਗ ਮਨੀ ਆਦਿ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਢੁੱਡੀ ਤੋਂ ਰਣਜੀਤ ਸਿੰਘ ਮਲੀ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਟਹਿਣਾ ਤੇ ਸਰਬਜੀਤ ਸਿੰਘ ਸੱਬੂ ਪੁੱਤਰ ਛਿੰਦਰਪਾਲ ਸਿੰਘ ਵਾਸੀ ਪਿੰਡ ਮੋਰਾਂਵਾਲੀ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣੇਦਾਰ ਗੁਰਪਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਦੀਪ ਸਿੰਘ ਵਾਲਾ ਨੇੜਿਓਂ ਸੁਖਦੀਪ ਸਿੰਘ ਉਰਫ਼ ਗਾਂਧੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਘੁੱਦੂਵਲਾ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਦੀਪ ਸਿੰਘ ਵਾਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 6.58 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਾਦਿਕ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਦੀ ਅਗਵਾਈ ਵਾਲੀ ਟੀਮ ਵਲੋਂ ਸਥਾਨਕ ਸਰਹਿੰਦ ਨਹਿਰ ਦੀ ਪੱਟੜੀ, ਡੋਗਰ ਬਸਤੀ ਵਾਲੇ ਪਾਸੇ ਤੋਂ ਹਰਪ੍ਰੀਤ ਸਿੰਘ ਉਰਫ਼ ਬੱਬੂ ਪੁੱਤਰ ਰੇਸ਼ਮ ਸਿੰਘ ਤੇ ਮੰਗਾ ਸਿੰਘ ਪੁੱਤਰ ਗੁਰਦੇਵ ਸਿੰਘ ਤੇ ਨਵਜੋਤ ਸਿੰਘ ਜੋਤੀ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਧੂੜਕੋਟ ਤੇ ਮਚਾਕੀ ਮੱਲ ਸਿੰਘ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਝੋਨੇ ਦੀ ਖਰੀਦ ਸਮੇਂ ਪ੍ਰਾਈਵੇਟ ਏਜੰਸੀਆਂ ਹੱਥੋਂ ਕਿਸਾਨਾਂ ਦੀ ਹੁੰਦੀ ਲੁੱਟ ਰੋਕੀ ਜਾਵੇ-ਬੀ.ਕੇ.ਯੂ. ਖੋਸਾ
Ad Position 24