13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

14 ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨੇ ਦਾ ਐਲਾਨ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਬੰਦ ਕਰਕੇ ਯਾਦਗਾਰ ਨੂੰ ਮਾਨਤਾ ਦੇਣ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲਾ ਕਰਨ ਤੇ ਜਾਤੀਸੂਚਕ ਸ਼ਬਦ ਵਰਤਣ ਵਾਲਿਆਂ ’ਤੇ ਕੇਸ ਦਰਜ ਕਰਕੇ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸਾਹਿਤਕਾਰਾਂ, ਲੇਖਕਾਂ, ਤਰਕਸ਼ੀਲਾਂ ਸਮੇਤ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ 14 ਅਕੂਤਬਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਪਾਲ ਸਿੰਘ ਨੰਗਲ ਅਤੇ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਨੱਥਾ ਸਿੰਘ ਰੋੜੀਕਪੂਰਾ ਵਲੋਂ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 13-10-2026
ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਬੰਦ ਕਰਕੇ ਯਾਦਗਾਰ ਨੂੰ ਮਾਨਤਾ ਦੇਣ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲਾ ਕਰਨ ਤੇ ਜਾਤੀਸੂਚਕ ਸ਼ਬਦ ਵਰਤਣ ਵਾਲਿਆਂ ’ਤੇ ਕੇਸ ਦਰਜ ਕਰਕੇ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸਾਹਿਤਕਾਰਾਂ, ਲੇਖਕਾਂ, ਤਰਕਸ਼ੀਲਾਂ ਸਮੇਤ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ 14 ਅਕੂਤਬਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਪਾਲ ਸਿੰਘ ਨੰਗਲ ਅਤੇ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਨੱਥਾ ਸਿੰਘ ਰੋੜੀਕਪੂਰਾ ਵਲੋਂ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਪੀਕਰ ਕੁਲਤਾਰ ਸੰਧਵਾਂ ਦੇ ਘਰ ਅੱਗੇ ਕੀਤੇ ਜਾ ਰਹੇ ਪ੍ਰਦਰਸ਼ਨ ’ਚ ਲੇਖਕ ਜਥੇਬੰਦੀਆਂ ਤੇ ਸਾਹਿਤ ਸਭਾਵਾਂ ਤੋਂ ਇਲਾਵਾ ਤਰਕਸ਼ੀਲ ਸੁਸਾਇਟੀ ਪੰਜਾਬ, ਜਮਹੂਰੀ ਅਧਿਕਾਰ ਸਭਾ ਪੰਜਾਬ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਸਫ਼ਾਈ ਸੇਵਕ ਯੂਨੀਅਨ ਪੰਜਾਬ, ਪੰਜਾਬ ਸਟੂਡੈਂਟ ਯੂਨੀਅਨ, ਨੌਜਵਾਨ ਭਾਰਤ ਸਭਾ, ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਤੇ ਪੇਂਡੂ ਮਜ਼ਦੂਰ ਯੂਨੀਅਨ ਸਮੇਤ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੀ. ਏ. ਸੀ. ਮੈਂਬਰ ਮੈਂਗਲ ਸਿੰਘ ਢਿੱਲਵਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ
Ad Position 24