ਪੀ. ਏ. ਸੀ. ਮੈਂਬਰ ਮੈਂਗਲ ਸਿੰਘ ਢਿੱਲਵਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ
ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਟਕਸਾਲੀ ਆਗੂ, ਸਾਬਕਾ ਬਲਾਕ ਸੰਮਤੀ ਅਤੇ ਸ਼੍ਰੋਮਣੀ ਅਕਾਲੀ ਦਲ ਪੀ. ਏ.
ਮ
ਮੈਂਗਲ ਸਿੰਘ ਢਿਲਵਾਂ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹੋਏ। ਨਾਲ ਸੁਖਵਿੰਦਰ ਸਿੰਘ ਕੋਟਸੁਖੀਆ ਜ਼ਿਲ੍ਹਾ ਪ੍ਰਧਾਨ ਐਸ.ਸੀ. ਸੈਲ ਅਤੇ ਗੁਰਜੰਟ ਸਿੰਘ ਗਿੱਲ। ਅਜੀਤ ਤਸਵੀਰ
13-10-2026
ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਟਕਸਾਲੀ ਆਗੂ, ਸਾਬਕਾ ਬਲਾਕ ਸੰਮਤੀ ਅਤੇ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਮੈਂਬਰ ਮੈਂਗਲ ਸਿੰਘ ਢਿੱਲਵਾਂ ਨੇ ਅੱਜ ਬਾਦਲ ਪਿੰਡ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫ਼ੁੱਲਾਂ ਦਾ ਗੁਲਦਸਤਾ ਭੇਟ ਕਰਕੇ ਆਪਣੀ ਨਿਯੁਕਤੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟਕਸਾਲੀ ਪਰਿਵਾਰ ਨੂੰ ਪਾਰਟੀ ਵਲੋਂ ਵੱਡਾ ਮਾਨ ਦਿੱਤਾ ਗਿਆ ਹੈ। ਇਸ ਮੌਕੇ ਸ. ਬਾਦਲ ਨੇ ਮੈਂਗਲ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਆਗੂ ਹਨ ਅਤੇ ਹਮੇਸ਼ਾ ਹੀ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਆਪਣੇ ਇਲਾਕਿਆਂ ਅੰਦਰ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਪ੍ਰੇਰਿਤ ਕਰਨ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਕੋਟ ਸੁਖੀਆ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਪ੍ਰਤਾਪ ਸਿੰਘ ਨੰਗਲ ਸਾਬਕਾ ਸਰਪੰਚ ਅਤੇ ਮੈਂਬਰ ਪੀ.ਏ.ਸੀ ਵੀ ਹਾਜ਼ਰ ਸਨ। ਮੈਂਗਲ ਸਿੰਘ ਢਿੱਲਵਾਂ ਦੀ ਨਿਯੁਕਤੀ ਨੂੰ ਲੈ ਕੇ ਅਕਾਲੀ ਹਲਕਿਆਂ ਅੰਦਰ ਖ਼ੁਸ਼ੀ ਪਾਈ ਜਾ ਰਹੀ ਹੈ। ਮੈਂਗਲ ਸਿੰਘ ਢਿੱਲਵਾਂ ਪਿਛਲੀਆਂ ਕਈਆਂ ਪੀੜ੍ਹੀਆਂ ਤੋਂ ਸ਼੍ਰੋਮਣੀ ਅਕਾਲੀ ਨਾਲ ਚੱਲੇ ਆ ਰਹੇ ਹਨ। ਉਹ 25 ਵਰ੍ਹੇ ਪਿੰਡ ਦੇ ਮੈਂਬਰ, ਫ਼ਿਰ ਸਰਪੰਚ ਅਤੇ ਬਲਾਕ ਸੰਮਤੀ ਦੇ ਮੈਂਬਰ ਵੀ ਰਹੇ ਹਨ। ਇਸ ਮੌਕੇ ਪਾਰਟੀ ਦੇ ਵਫ਼ਾਦਾਰ ਆਗੂ ਗੁਰਜੰਟ ਸਿੰਘ ਗਿੱਲ ਨੂੰ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਨ੍ਹਾਂ ਨਿਯੁਕਤੀਆਂ ’ਤੇ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਮੈਂਗਲ ਸਿੰਘ ਢਿੱਲਵਾਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਪਾਰਟੀ ਨੇ ਉਨ੍ਹਾਂ ਨੂੰ ਦਿੱਤੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਨ੍ਹਾਂ ਨਿਯੁਕਤੀਆਂ ’ਤੇ ਮੋਹਕਮ ਸਿੰਘ ਸਿੱਧੂ ਬੁਰਜ ਜਵਾਹਰ ਸਿੰਘ ਵਾਲਾ, ਲਾਭ ਸਿੰਘ, ਸੂਬਾ ਸਿੰਘ ਗਿੱਲ, ਸਾਧੂ ਸਿੰਘ, ਅੰਗਰੇਜ਼ ਸਿੰਘ, ਸੇਵਕ ਸਿੰਘ ਮੈਂਬਰ, ਗੁਰਤੇਜ ਸਿੰਘ ਮੈਂਬਰ, ਪ੍ਰੀਤਮ ਸਿੰਘ ਸਰਪੰਚ ਨੇ ਖੁਸ਼ੀ ਜ਼ਾਹਿਰ ਕੀਤੀ ਹੈ।