13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਗਰਾਈਂ ਕਲਾਂ ਤੋਂ 6.04 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਪੰਜਗਰਾਈਂ ਕਲਾਂ, 12 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਂ ਕਲਾਂ ਤੋਂ ਪੁਲਿਸ ਪਾਰਟੀ ਵਲੋਂ ਪੰਜਗਰਾਈਂ ਕਲਾਂ ਤੋਂ 1 ਵਿਅਕਤੀ ਨੂੰ 6. 04 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ।

Ad Position 21
No active advertisement
ਅਜੀਤ ਡੈਸਕ 13-10-2026
ਪੰਜਗਰਾਈਂ ਕਲਾਂ, 12 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਂ ਕਲਾਂ ਤੋਂ ਪੁਲਿਸ ਪਾਰਟੀ ਵਲੋਂ ਪੰਜਗਰਾਈਂ ਕਲਾਂ ਤੋਂ 1 ਵਿਅਕਤੀ ਨੂੰ 6.04 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਖਮੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਗਸ਼ਤ ਤੇ ਪਿੰਡ ਸਿਵੀਆਂ ਵਾਲੇ ਰੋਡ ਤੋਂ ਸੰਧੂਆਂ ਵਾਲਾ ਰੋਡ ਪੰਜਗਰਾਈਂ ਕਲਾਂ ਨੂੰ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਸ਼ਮਸ਼ਾਨ ਘਾਟ ਦੇ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਪਾਰਦਰਸ਼ੀ ਮੋਮੀ ਲਿਫ਼ਾਫਾ ਜ਼ਮੀਨ ’ਤੇ ਸੁੱਟ ਕੇ ਕਾਹਲੇ ਕਦਮਾਂ ਨਾਲ ਪਿੱਛੇ ਨੂੰ ਖਿਸਕਣ ਲੱਗਾ ਜਿਸ ਨੂੰ ਸਹਾਇਕ ਥਾਣੇਦਾਰ ਸੁਖਮੀਤ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋਂ ਉਸ ਤੋਂ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਜਗਤਾਰ ਸਿੰਘ ਉਰਫ਼ ਸ਼ੰਟੀ ਪੁੱਤਰ ਰਣਜੀਤ ਸਿੰਘ ਦੱਸਿਆ। ਪੁਲਿਸ ਪਾਰਟੀ ਨੇ ਜਦੋਂ ਉਸ ਵਲੋਂ ਸੁੱਟੇ ਗਏ ਪਾਰਦਰਸ਼ੀ ਮੋਮੀ ਲਿਫ਼ਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 6.04 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੀ. ਏ. ਸੀ. ਮੈਂਬਰ ਮੈਂਗਲ ਸਿੰਘ ਢਿੱਲਵਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 2 ਮੋਬਾਈਲ ਫ਼ੋਨ ਬਰਾਮਦ
Ad Position 24