13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਖਿਡਾਰੀਆਂ ਨੂੰ ਰਾਜ ਪੱਧਰੀ ਮੁਕਾਬਲਿਆਂ ਲਈ ਕੀਤਾ ਰਵਾਨਾ

ਕੋਟਕਪੂਰਾ, 12 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਦੀ ਅਗਵਾਈ ’ਚ ਪਿਛਲੇ ਦੋ ਮਹੀਨਿਆਂ ਤੋਂ ਖੇਡਾਂ ਦੇ ਖੇਤਰ ’ਚ ਮੱਲਾਂ ਮਾਰ ਰਹੇ ਖਿਡਾਰੀਆਂ ਅਤੇ ਸੰਸਥਾ ਲਈ ਖੁਸ਼ੀ ਦਾ ਮੌਕਾ ਉਸ ਸਮੇਂ ਬਣਿਆ ਜਦੋਂ ਸਕੂਲ ਦੇ ਖਿਡਾਰੀਆਂ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਵਾਈਸ ਪ੍ਰਿੰਸੀਪਲ ਰਵਨੀਤ ਕੌਰ ਮੱਕੜ ਨੇ ਦੱਸਿਆ ਕਿ ਵੁਸ਼ੂ ’ਚੋਂ 4 ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ, ਕਿੱਕ ਬਾਕਸਿੰਗ ਅਤੇ ਕਰਾਟੇ ’ਚੋਂ ਇਕ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਮਾਣ ਵਧਾਇਆ।

Ad Position 21
No active advertisement
ਅਜੀਤ ਡੈਸਕ 13-10-2026
ਕੋਟਕਪੂਰਾ, 12 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਦੀ ਅਗਵਾਈ ’ਚ ਪਿਛਲੇ ਦੋ ਮਹੀਨਿਆਂ ਤੋਂ ਖੇਡਾਂ ਦੇ ਖੇਤਰ ’ਚ ਮੱਲਾਂ ਮਾਰ ਰਹੇ ਖਿਡਾਰੀਆਂ ਅਤੇ ਸੰਸਥਾ ਲਈ ਖੁਸ਼ੀ ਦਾ ਮੌਕਾ ਉਸ ਸਮੇਂ ਬਣਿਆ ਜਦੋਂ ਸਕੂਲ ਦੇ ਖਿਡਾਰੀਆਂ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਵਾਈਸ ਪ੍ਰਿੰਸੀਪਲ ਰਵਨੀਤ ਕੌਰ ਮੱਕੜ ਨੇ ਦੱਸਿਆ ਕਿ ਵੁਸ਼ੂ ’ਚੋਂ 4 ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ, ਕਿੱਕ ਬਾਕਸਿੰਗ ਅਤੇ ਕਰਾਟੇ ’ਚੋਂ ਇਕ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਮਾਣ ਵਧਾਇਆ। ਉਨ੍ਹਾਂ ਦੱਸਿਆ ਕਿ ਹੁਣ ਇਹ ਖਿਡਾਰੀ ਹੁਸ਼ਿਆਰਪੁਰ , ਮੁਹਾਲੀ, ਪਟਿਆਲਾ/ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ’ਚ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਰਾਜ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈਣਗੇ। ਇਸ ਮੌਕੇ ਪਿ੍ਰੰਸੀਪਲ ਗੁਰਪ੍ਰੀਤ ਸਿੰਘ ਮੱਕੜ ਨੇ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਸ਼ੁੱਭ ਇੱਛਾਵਾਂ ਦਿੰਦਿਆਂ ਸਕੂਲ ’ਚੋਂ ਰਵਾਨਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਨ੍ਹਾਂ ਵਿਦਿਆਰਥੀਆਂ ਅਤੇ ਸੰਸਥਾ ਨੂੰ ਕਾਮਯਾਬੀ ਮਿਲੇ।
Ad Position 22
No active advertisement
ਪਿਛਲੀ ਖ਼ਬਰ ਹਾਦਸਿਆਂ ਨੂੰ ਸੱਦਾ ਦੇ ਰਹੇ ਨੇ ਮੋਗਾ-ਕੋਟਕਪੂਰਾ ਮੁੱਖ ਸੜਕ ਦੇ ਕਿਨਾਰੇ ਪੁੱਟੇ ਵੱਡੇ ਟੋਏ ਅਗਲੀ ਖ਼ਬਰ ਅੰਡਰ-14 ਕਿ੍ਕਟ ਮੁਕਾਬਲਿਆਂ ’ਚ ਫ਼ਰੀਦਕੋਟ ਦੀ ਟੀਮ ਨੇ ਫ਼ਿਰੋਜ਼ਪੁਰ ਨੂੰ ਹਰਾਇਆ
Ad Position 24