13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਝੋਨੇ ਦੀ ਨੁਕਸਾਨੀ ਗਈ ਫ਼ਸਲ ਦੇ ਮੁਆਵਜ਼ੇ ਲਈ 14 ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ’ਚ ਦਿੱਤੇ ਜਾਣਗੇ ਮੰਗ ਪੱਤਰ

ਸਾਦਿਕ, 12 ਅਕਤੂਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 13-10-2026
ਸਾਦਿਕ, 12 ਅਕਤੂਬਰ (ਆਰ.ਐਸ.ਧੁੰਨਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਅਮਨਿੰਦਰ ਸਿੰਘ ਬਨੀ ਬਰਾੜ, ਪ੍ਰਿਤਪਾਲ ਸਿੰਘ ਕੋਹਲੀ ਜਥੇਬੰਦਕ ਸਕੱਤਰ ਪੰਜਾਬ, ਰਣਜੀਤ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ, ਸੁਖਵੀਰ ਸਿੰਘ ਸਮਰਾ ਮੀਤ ਪ੍ਰਧਾਨ, ਸੁਖਬੀਰ ਸਿੰਘ ਗਿੱਲ ਜ਼ਿਲ੍ਹਾ ਜਨਰਲ ਸਕੱਤਰ, ਅਮਰੀਕ ਸਿੰਘ ਸਰਕਲ ਪ੍ਰਧਾਨ ਆਦਿ ਨੇ ਦੱਸਿਆ ਕਿ ਪੰਜਾਬ ’ਚ ਪਏ ਮੀਂਹ ਅਤੇ ਹੋਈ ਗੜੇ੍ਮਾਰੀ ਨਾਲ ਮੰਡੀਆਂ ਵਿਚ ਪਏ ਅਤੇ ਖੇਤਾਂ ਵਿਚ ਖੜੇ੍ ਝੋਨੇ ਦੀ ਨੁਕਸਾਨੀ ਗਈ ਫ਼ਸਲ ਦੇ ਮੁਆਵਜ਼ੇ ਅਤੇ ਸ਼ੈਲਰ, ਆੜ੍ਹਤੀਆਂ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਧਾਨਾਂ ਦੀ ਅਗਵਾਈ ਵਿਚ 14 ਅਕਤੂਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦੇਸ਼ ਦੇ ਖੇਤੀਬਾੜੀ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮੇਂ ਸਿਰ ਪਹੁੰਚ ਕੇ ਵੱਧ ਤੋਂ ਵੱਧ ਗਿਣਤੀ ’ਚ ਇਨ੍ਹਾਂ ਜਥਿਆਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਨੇ ਸ਼ਤਰੰਜ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਹਾਦਸਿਆਂ ਨੂੰ ਸੱਦਾ ਦੇ ਰਹੇ ਨੇ ਮੋਗਾ-ਕੋਟਕਪੂਰਾ ਮੁੱਖ ਸੜਕ ਦੇ ਕਿਨਾਰੇ ਪੁੱਟੇ ਵੱਡੇ ਟੋਏ
Ad Position 24