13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਪਿੰਡ ਸੈਦੇ ਕੇ ਤੋਂ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-10-2026
ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਪਿੰਡ ਸੈਦੇ ਕੇ ਤੋਂ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਮੁਖਬਰ ਵਲੋਂ ਦਿੱਤੀ ਗਈ ਇਤਲਾਹ ਤੋਂ ਬਾਅਦ ਪਿੰਡ ਸੈਦੇ ਕੇ ਬੱਸ ਅੱਡੇ ਤੋਂ ਸੋਢੀ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸਾਦਿਕ ਨੂੰ ਕਾਬੂ ਕਰ ਕੇ ਉਸ ਪਾਸੋਂ 130 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਾਦਿਕ, ਫ਼ਰੀਦਕੋਟ ਵਿਖੇ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਜਾਗਰੂਕਤਾ... ਅਗਲੀ ਖ਼ਬਰ ਰਾਮਲੀਲਾ ਦੀ ਚੌਥੀ ਰਾਤ ਦਰਸ਼ਕਾਂ ਨੇ ਆਨੰਦ ਮਾਣਿਆ
Ad Position 24