13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ : ਡਿਪਟੀ ਕਮਿਸ਼ਨਰ

ਫ਼ਰੀਦਕੋਟ ,12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਨਸ਼ਿਆਂ ਦੇ ਵਰਤਾਰੇ ਨੂੰ ਬੰਦ ਕਰਨ, ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਡਰੱਗ ਹੌਟ ਸਪੋਟਸ (ਨਸ਼ਾ ਪ੍ਰਭਾਵਿਤ ਇਲਾਕਿਆਂ) ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ, ਲੋਕਾਂ ਨੂੰ ਜਾਗਰੂਕ ਕਰਨ, ਪੀੜ੍ਹਤਾਂ ਦਾ ਇਲਾਜ ਤੇ ਉਨ੍ਹਾਂ ਦੇ ਪੁਨਰਵਾਸ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

Ad Position 21
No active advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 13-10-2026
ਫ਼ਰੀਦਕੋਟ ,12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਨਸ਼ਿਆਂ ਦੇ ਵਰਤਾਰੇ ਨੂੰ ਬੰਦ ਕਰਨ, ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਡਰੱਗ ਹੌਟ ਸਪੋਟਸ (ਨਸ਼ਾ ਪ੍ਰਭਾਵਿਤ ਇਲਾਕਿਆਂ) ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ, ਲੋਕਾਂ ਨੂੰ ਜਾਗਰੂਕ ਕਰਨ, ਪੀੜ੍ਹਤਾਂ ਦਾ ਇਲਾਜ ਤੇ ਉਨ੍ਹਾਂ ਦੇ ਪੁਨਰਵਾਸ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਅਤੇ ਪੀੜ੍ਹਤਾਂ ਦੇ ਮੁੜ - ਵਸੇਬੇ ਲਈ ਕੰਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਵਿਚ ਕੁੱਲ 13 ਹਾਟਸਪੋਟਸ ਏਰੀਏ ਦੀ ਪਛਾਣ ਕੀਤੀ ਗਈ ਹੈ, ਜਿਸ ਵਿਚੋਂ 8 ਫ਼ਰੀਦਕੋਟ ਅਤੇ 5 ਕੋਟਕਪੂਰਾ ਵਿਖੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰੇ ਵਿਭਾਗਾਂ, ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੱਗ ਹਾਟਸਪੋਟਸ ਵਿਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰ ਸਮੀਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਇਨ੍ਹਾਂ ਥਾਵਾਂ ਤੋਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਟ ਸਪਾਟਸ ਲਈ ਐਸ.ਡੀ.ਐਮਜ਼ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹੇ ਵਿਚ ਖਾਲੀ ਪਈਆਂ ਬਿਲਡਿੰਗਾਂ ਦੀ ਪਛਾਣ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਵਿਭਾਗ ਨੂੰ ਹਾਟ ਸਪਾਟ ਇਲਾਕਿਆਂ ਵਿਚ ਅਚਨਚੇਤ ਚੈਕਿੰਗ, ਨਾਕਾਬੰਦੀ ਅਤੇ ਸਰਚ ਆਪ੍ਰੇਸ਼ਨ ਤੇਜ਼ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਿਥੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਕੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਦਲ-ਦਲ ਵਿਚ ਫਸੇ ਨੌਜਵਾਨਾਂ ਨੂੰ ਇਸ ਭੈੜੀ ਅਲਾਮਤ ਵਿਚੋਂ ਕੱਢਣ ਲਈ ਮੁਫ਼ਤ ਇਲਾਜ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਪੁਨਰਵਾਸ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਮੁਫ਼ਤ ਸਕਿੱਲ ਟਰੇਨਿੰਗ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਕੂਲਾਂ ਅਤੇ ਕਾਲਜਾਂ ਸੈਮੀਨਾਰ, ਜਾਗੂਰਕਤਾ ਰੈਲੀਆਂ ਆਦਿ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਐਨ.ਜੀ.ਓਜ, ਕਲੱਬਾਂ ਆਦਿ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਐਸ.ਡੀ.ਐਮ ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਐਸ.ਪੀ.ਐਸ. ਜਸਪ੍ਰੀਤ ਸਿੰਘ, ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਡੀ.ਈ.ਓ ਅੰਜਨਾ ਕੌਂਸਲ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਡਾ. ਵਿਸ਼ਵਜੀਤ ਗੋਇਲ, ਜਸਬੀਰ ਸਿੰਘ ਜੱਸੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਲਈ 11 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ : ਡਿਪਟੀ ਕਮਿਸ਼ਨਰ ਅਗਲੀ ਖ਼ਬਰ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਵਿਅਕਤੀ ਕਾਬੂ
Ad Position 24